ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਗ੍ਰਿਫ਼ਤਾਰ

Sunday, Aug 09, 2026 - 01:51 PM (IST)

ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ )- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਸਹਿਬਾਜ਼ਪੁਰ ਦੇ ਮੋੜ ਨੇੜਿਓਂ 1 ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਜਸਵੀਰ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਹੋਈ ਹੈ।

ਇਹ ਵੀ ਪੜ੍ਹੋ: ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ ਹੱਸਦਾ-ਖੇਡਦਾ ਪਰਿਵਾਰ

ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ 'ਚ ਗਸ਼ਤ ਕਰ ਰਹੀ ਸੀ ਤਾਂ ਮਨਪ੍ਰੀਤ ਸਿੰਘ ਕਿੰਪੀ ਪੁੱਤਰ ਮੋਹਨ ਲਾਲ ਵਾਸੀ ਮੂਨਕਾਂ ਨੂੰ 22500 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਗਿਆ।  ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਸ਼ਰਾਬ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ।  

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News