ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਗ੍ਰਿਫ਼ਤਾਰ
Monday, Aug 31, 2026 - 02:01 PM (IST)
ਔੜ/ਚੱਕਦਾਨਾ (ਛਿੰਜੀ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਔੜ ਦੀ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ 90 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਥਾਣਾ ਔੜ ਦੀ ਐੱਸ. ਐੱਚ. ਓ. ਮੈਡਮ ਨਰੇਸ਼ ਕੁਮਾਰੀ ਨੇ ਦੱਸਿਆ ਕਿ ਪੁਲਸ ਨੂੰ ਖ਼ਾਸ ਮੁਖਬਰੀ ਰਾਹੀਂ ਸੂਚਨਾ ਮਿਲੀ ਸੀ ਕਿ ਪਿੰਡ ਉੜਾਪੜ ਵਿਖੇ ਇਕ ਵਿਅਕਤੀ ਵੱਲੋਂ ਨਾਜਾਇਜ਼ ਸ਼ਰਾਬ ਰੱਖੀ ਹੋਈ ਹੈ। ਸੂਚਨਾ ਦੇ ਆਧਾਰ ’ਤੇ ਏ. ਐੱਸ. ਆਈ. ਰਜਿੰਦਰ ਪਾਲ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਉਕਤ ਘਰ ਵਿਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਘਰ ਦੇ ਵਾੜੇ ਵਿਚ ਬਣੇ ਕਮਰੇ ਦੀ ਤਲਾਸ਼ੀ ਲੈਣ ਦੌਰਾਨ ਉਥੋਂ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਦੀਆਂ ਕੁੱਲ੍ਹ 90 ਬੋਤਲਾਂ ਬਰਾਮਦ ਹੋਈਆਂ। ਬਰਾਮਦ ਸ਼ਰਾਬ ਵਿਚ 66 ਬੋਤਲਾਂ ਰਾਇਲ ਚੈਲੇਂਜ ਵ੍ਹਿਸਕੀ ਅਤੇ 24 ਬੋਤਲਾਂ 111 ਐੱਸ ਮਾਰਕਾ ਦੀਆਂ ਦੱਸੀਆਂ ਗਈਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ ਨਵਾਂ ਫਾਰਮੂਲਾ
ਪੁਲਸ ਵੱਲੋਂ ਬਰਾਮਦ ਕੀਤੀ ਗਈ ਸ਼ਰਾਬ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਐੱਸ. ਐੱਚ. ਓ. ਨਰੇਸ਼ ਕੁਮਾਰੀ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਧਾਰਾ 61-1-14 ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਵਿਚ ਨਾਜਾਇਜ਼ ਸ਼ਰਾਬ ਅਤੇ ਨਸ਼ਿਆਂ ਦੀ ਵ੍ਹਿਕਰੀ ਜਾਂ ਤਸਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲਸ ਵੱਲੋਂ ਅਜਿਹੇ ਗੈਰ-ਕਾਨੂੰਨੀ ਧੰਦੇ ਕਰਨ ਵਾਲੇ ਵਿਅਕਤੀਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਗੱਲ ਆਖੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
