ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Sunday, Nov 09, 2025 - 01:24 PM (IST)
ਗੜ੍ਹਸ਼ੰਕਰ (ਭਾਰਦਵਾਜ)-ਗੜ੍ਹਸ਼ੰਕਰ ਪੁਲਸ ਨੇ ਮੁਖਬਰ ਦੀ ਇਤਲਾਹ ’ਤੇ ਸ਼ਰਾਬ ਵੇਚਣ ਦਾ ਧੰਦਾ ਕਰਨ ਦੇ ਦੋਸ਼ ਹੇਠ ਮੋਹਨ ਸਿੰਘ ਪੁੱਤਰ ਹੁਕਮ ਸਿੰਘ ਵਾਸੀ ਪਿੰਡ ਨੈਣਵਾਂ ਥਾਣਾ ਗੜ੍ਹਸ਼ੰਕਰ ਨੂੰ 34 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਕੇ 61/1/14 ਆਬਕਾਰੀ ਐਕਟ ਅਧੀਨ ਕੇਸ ਦਰਜ ਕੀਤਾ ਹੈ। ਦਰਜ ਕੇਸ ਮੁਤਾਬਕ ਏ. ਐੱਸ. ਆਈ. ਉਂਕਾਰ ਸਿੰਘ ਝੋਨੋਵਾਲ ਬੀਤ ਵਿਖੇ ਪੁਲਸ ਪਾਰਟੀ ਨਾਲ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਉਕਤ ਵਿਅਕਤੀ ਘਰ ਵਿਚ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ।
ਇਸ ਇਤਲਾਹ ’ਤੇ ਰੇਡ ਕੀਤੀ ਗਈ ਤਾਂ ਉਕਤ ਮੋਹਨ ਸਿੰਘ ਦੇ ਘਰ ਪਸ਼ੂਆਂ ਵਾਲੇ ਕਮਰੇ ’ਚੋਂ ਤਲਾਸ਼ੀ ਦੌਰਾਨ 10 ਬੋਤਲਾਂ ਕਲੱਬ ਵਿਸਕੀ ਅਤੇ 24 ਬੋਤਲਾਂ ਪਾਵਰ ਸਟਾਰ ਵਿਸਕੀ, ਜੋਕਿ ਸਿਰਫ਼ ਚੰਡੀਗੜ੍ਹ ’ਚ ਵੇਚੀ ਜਾ ਸਕਦੀ ਸੀ, ਬਰਾਮਦ ਹੋਈ। ਜਿਸ ਸਬੰਧੀ ਉਕਤ ਖ਼ਿਲਾਫ਼ ਥਾਣਾ ਗੜ੍ਹਸ਼ੰਕਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab: ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਨੇ ਖਿੱਚੀ ਤਿਆਰੀ, ਕਰ ਰਿਹੈ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
