ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Wednesday, Jul 01, 2026 - 11:46 AM (IST)
ਹੁਸ਼ਿਆਰਪੁਰ (ਰਾਕੇਸ਼)-ਥਾਣਾ ਬੁੱਲ੍ਹੋਵਾਲ ਪੁਲਸ ਨੇ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਸਰਵਜੀਤ ਸਿੰਘ ਸਾਥੀ ਮੁਲਾਜ਼ਮਾਂ ਨਾਲ ਨਸਰਾਲਾ ਕਾਲੋਨੀ ਤੋਂ ਕੱਚੇ ਰਸਤੇ ਰਾਹੀਂ ਪਿੰਡ ਨਵੀਂ ਆਬਾਦੀ ਪੰਡੋਰੀ ਰੁਕਮਾਣ ਨੂੰ ਜਾ ਰਹੇ ਸਨ। ਜਦੋਂ ਪੁਲਸ ਪਾਰਟੀ ਨਸਰਾਲਾ ਕਾਲੋਨੀ ਤੋਂ ਥੋੜ੍ਹਾ ਅੱਗੇ ਕੱਚੇ ਰਸਤੇ ’ਤੇ ਸੀ ਤਾਂ ਸਾਹਮਣਿਓਂ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ।
ਇਹ ਵੀ ਪੜ੍ਹੋ:ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
ਉਹ ਪੁਲਸ ਪਾਰਟੀ ਨੂੰ ਵੇਖ ਕੇ ਇਕਦਮ ਪਿੱਛੇ ਨੂੰ ਜਾਣ ਲੱਗਾ ਅਤੇ ਉਸ ਨੇ ਆਪਣੀ ਜੇਬ ’ਚੋਂ ਇਕ ਵਜ਼ਨਦਾਰ ਲਿਫ਼ਾਫ਼ਾ ਕੱਢ ਕੇ ਕੱਚੇ ਰਸਤੇ ਦੇ ਕਿਨਾਰੇ ਹੇਠਾਂ ਸੁੱਟ ਦਿੱਤਾ। ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਨਾਂ-ਪਤਾ ਪੁੱਛਣ ’ਤੇ ਉਸ ਨੇ ਆਪਣਾ ਨਾਂ ਵਰਿੰਦਰ ਕੁਮਾਰ ਪੁੱਤਰ ਦਿਲਬਾਗ ਵਾਸੀ ਦੋਲੋਵਾਲ ਥਾਣਾ ਹਰਿਆਣਾ ਦੱਸਿਆ। ਲਿਫ਼ਾਫ਼ੇ ਬਾਰੇ ਪੁੱਛਣ ’ਤੇ ਉਸ ਨੇ ਦੱਸਿਆ ਕਿ ਇਸ ’ਚ ਨਸ਼ੀਲੀਆਂ ਗੋਲ਼ੀਆਂ ਹਨ। ਖੋਲ੍ਹ ਕੇ ਚੈੱਕ ਕਰਨ ’ਤੇ ਉਸ ’ਚੋਂ 38 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
