ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Thursday, Nov 28, 2024 - 07:03 PM (IST)

ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 23 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਦੁਨੀ ਚੰਦ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਪਿੰਡ ਗੁੱਜਰਪੁਰ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਪੈਦਲ ਆ ਰਿਹਾ ਇਕ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। 

ਇਹ ਵੀ ਪੜ੍ਹੋ-ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ

ਏ. ਐੱਸ. ਆਈ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਜਦੋਂ ਉਕਤ ਨੌਜਵਾਨ ਨੂੰ ਕਾਬੂ ਕਰਕੇ ਜਾਂਚ ਕੀਤੀ ਗਈ ਤਾਂ ਉਸ ਕੋਲੋ 23 ਨਸ਼ੀਲੀਆਂ ਗੋਲ਼ੀਆਂ, ਜੋਕਿ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਂਦੀਆਂ ਸਨ, ਬਰਾਮਦ ਹੋਈਆਂ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਮਨਪ੍ਰੀਤ ਵਾਸੀ ਪਿੰਡ ਜਲਵਾਹਾ ਥਾਣਾ ਰਾਹੋਂ ਵਜੋਂ ਹੋਈ ਹੈ। ਥਾਣਾ ਸਦਰ ਪੁਲਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਖੇਤਾਂ 'ਚ ਕੰਮ ਕਰਦੇ 20 ਸਾਲਾ ਮੁੰਡੇ ਨਾਲ ਵਾਪਰਿਆ ਵੱਡਾ ਹਾਦਸਾ, ਟੁਕੜਿਆਂ 'ਚ ਵੰਡਿਆ ਗਿਆ ਜਵਾਨ ਪੁੱਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News