ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Monday, Jan 20, 2025 - 03:11 PM (IST)
ਨਵਾਂਸ਼ਹਿਰ(ਮਨੋਰੰਜਨ)-ਥਾਣਾ ਸਿਟੀ ਨਵਾਂਸ਼ਹਿਰ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 10 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ’ਚ ਪੁਲਸ ਪਾਰਟੀ ਪਿੰਡ ਅੰਬੇਡਕਰ ਚੌਕ ਨਵਾਂਸ਼ਹਿਰ ਤੋਂ ਗੜ੍ਹਸ਼ੰਕਰ ਰੋਡ ਵੱਲ ਗਸ਼ਤ ਕਰ ਰਹੀ ਸੀ।
ਇਹ ਵੀ ਪੜ੍ਹੋ : ਦੇਸ਼ ਛੱਡ ਗਿਆ ਕੁੱਲ੍ਹੜ ਪਿੱਜ਼ਾ ਕੱਪਲ, ਜਾਣੋ ਕੀ ਹੈ ਨਵਾਂ ਟਿਕਾਣਾ
ਇਸ ਦੌਰਾਨ ਪਿੰਡ ਮਹਿੰਦੀਪੁਰ ਵੱਲੋਂ ਆਉਂਦਾ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਕਾਬੂ ਮੁਲਜ਼ਮ ਦੀ ਪਛਾਣ ਪੱਪੂ ਵਜੋਂ ਹੋਈ।
ਇਹ ਵੀ ਪੜ੍ਹੋ : ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ, ਗੈਂਗਸਟਰ ਦਾ ਹੋਇਆ ਐਨਕਾਊਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e