ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Friday, May 30, 2025 - 06:57 PM (IST)

ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਸਿਟੀ ਪੁਲਸ ਸਟੇਸ਼ਨ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 20 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ. ਆਈ. ਹੁਸਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਭਾਲ ਵਿਚ ਨਵਾਂਸ਼ਹਿਰ ਦੇ ਗੜ੍ਹਸ਼ੰਕਰ ਰੋਡ ਵੱਲ ਜਾ ਰਹੀ ਸੀ ਤਾਂ ਟੀ-ਪੁਆਇੰਟ ਦੁਰਗਾਪੁਰ ਨੇੜੇ ਪਿੰਡ ਦੁਰਗਾਪੁਰ ਤੋਂ ਇਕ ਵਿਅਕਤੀ ਨੂੰ ਆਉਂਦਾ ਵੇਖਿਆ ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਸੜਕ ਦੇ ਕਿਨਾਰੇ ਸੁੱਟ ਦਿੱਤਾ ਅਤੇ ਉੱਥੋਂ ਖਿਸਕਨ ਦੀ ਕੋਸ਼ਿਸ਼ ਕਰਨ ਲੱਗਾ।

ਇਹ ਵੀ ਪੜ੍ਹੋ: ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ 'ਚ Alert

ਮੌਕੇ ਉਤੇ ਉਸ ਨੂੰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਣ ਵਾਲੀਆਂ 20 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਧਰੁਵ ਪੁੱਤਰ ਸ਼ਿਵ ਕੁਮਾਰ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News