ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Saturday, Jul 11, 2026 - 02:25 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਟਾਂਡਾ ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 30 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐਡੀਸ਼ਨਲ ਥਾਣਾ ਮੁਖੀ ਮਨਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਏ. ਐੱਸ. ਆਈ. ਲੋਕ ਰਾਮ ਦੀ ਪੁਲਸ ਟੀਮ ਵੱਲੋਂ ਪਿੰਡ ਟਾਹਲੀ ਨੇੜੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਮਨੀਸ਼ ਕੁਮਾਰ ਪੁੱਤਰ ਦੇਵੀ ਦਾਸ ਵਾਸੀ ਪਿੰਡ ਟਾਹਲੀ ਵਜੋਂ ਹੋਈ ਹੈ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 30 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ ਹਨ। ਪੁਲਸ ਨੇ ਦੋਸ਼ੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੀਆਂ ਸੰਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
