CIA ਸਟਾਫ਼ ਪੁਲਸ ਨੇ 28 ਕਿਲੋ 80 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Thursday, Oct 23, 2025 - 04:01 PM (IST)

CIA ਸਟਾਫ਼ ਪੁਲਸ ਨੇ 28 ਕਿਲੋ 80 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਪੁਲਸ ਨੇ 28 ਕਿਲੋ 80 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰੈੱਸ ਕਾਨਫ਼ਰੰਸ ਵਿੱਚ ਜਾਣਕਾਰੀ ਦਿੰਦੇ ਐੱਸ. ਪੀ.  (ਜਾਂਚ) ਸਰਵਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਡੀ. ਆਈ. ਜੀ. ਲੁਧਿਆਣਾ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੇ ਇੰਚਾਰਜ ਇੰਸਪੈਕਟਰ ਨੀਰਜ ਚੌਧਰੀ ਦੀ ਅਗਵਾਈ ਹੇਠ ਏ. ਐੱਸ. ਆਈ. ਨਿਰਮਲ ਸਿੰਘ ਅਤੇ ਪੁਲਸ ਮੁਲਾਜ਼ਮਾਂ ਨੇ ਪਿੰਡ ਮਹਾਲੋਂ ਦੇ ਬਾਈਪਾਸ 'ਤੇ ਇਕ ਵਿਸ਼ੇਸ਼ ਪੁਲਸ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਜਦੋਂ ਨਵਾਂਸ਼ਹਿਰ ਤੋਂ ਆ ਰਹੀ ਇਕ ਹੁੰਡਈ ਕਰੇਟਾ ਕਾਰ ਨੰਬਰ ਪੀ. ਬੀ. 08 ਐੱਫ਼. ਜੇ. 8888 ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ਦੇ ਗੇਅਰ ਲੀਵਰ ਨੇੜੇ ਇਕ ਬਾਕਸ ਵਿੱਚੋਂ 50.46 ਗ੍ਰਾਮ ਅਫ਼ੀਮ ਬਰਾਮਦ ਹੋਈ।

ਇਹ ਵੀ ਪੜ੍ਹੋ: ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਅੰਤਿਮ ਅਰਦਾਸ, ਇਨ੍ਹਾਂ ਵੱਡੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

ਐੱਸ. ਪੀ. ਬਾਹੀਆ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਸਵਰਗੀ ਦਾਰਾ ਸਿੰਘ ਵਾਸੀ ਪਿੰਡ ਚੱਕ ਠਠੀਆ, ਥਾਣਾ ਬੀਆ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਨੇ ਉਸ ਦੇ ਘਰੋਂ 6 ਕਿਲੋ 870 ਗ੍ਰਾਮ ਅਫ਼ੀਮ ਬਰਾਮਦ ਕੀਤੀ। ਪੁਲਸ ਨੂੰ ਦਿੱਤੇ ਆਪਣੇ ਇਕਬਾਲੀਆ ਬਿਆਨ ਵਿੱਚ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਅਫ਼ੀਮ ਦੀ ਸਪਲਾਈ ਕਰ ਰਿਹਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਡੀ. ਐੱਸ. ਪੀਜ਼ ਦੇ ਤਬਾਦਲੇ, List 'ਚ ਵੇਖੋ ਵੇਰਵੇ

ਉਹ ਮੱਧ ਪ੍ਰਦੇਸ਼ ਤੋਂ ਖੇਪ ਲਿਆਉਂਦਾ ਹੈ ਅਤੇ ਨਵਾਂਸ਼ਹਿਰ ਸਮੇਤ ਹੋਰ ਖੇਤਰਾਂ ਵਿੱਚ ਸਪਲਾਈ ਕਰਦਾ ਹੈ। ਉਨ੍ਹਾਂ ਦੱਸਿਆ ਕਿ ਉਹ ਰਾਹੋਂ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਖੋਜਾ ਪਿੰਡ ਅਤੇ ਹਾਲ ਨਿਵਾਸੀ ਨਵਾਂਸਹਿਰ ਦੇ ਰਹਿਣ ਵਾਲੇ ਦਵਿੰਦਰ ਕੁਮਾਰ ਉਰਫ਼ ਲਾਲਾ ਪੁੱਤਰ ਪਵਨ ਕੁਮਾਰ ਦੇ ਨਾਲ ਉਸ ਦੀ ਚੰਗੀ ਜਾਣ-ਪਛਾਣ ਹੈ ਅਤੇ ਇਸ ਵੇਲੇ ਉਸ ਨਾਲ ਵ੍ਹਟਸਐਪ 'ਤੇ ਸੰਪਰਕ ਰਹਿੰਦਾ ਹੈ। ਉਸ ਨੇ ਦੱਸਿਆ ਕਿ ਉਸ ਨੇ ਦਵਿੰਦਰ ਕੁਮਾਰ ਦੇ ਕਹਿਣ 'ਤੇ ਅਫ਼ੀਮ ਮੰਗਵਾਈ ਸੀ ਅਤੇ ਉਸ ਦੇ ਕਹਿਣ 'ਤੇ ਪਿੰਡ ਕੰਗ ਵਿੱਚ ਦਵਿੰਦਰ ਕੁਮਾਰ ਦੇ ਘਰ ਦੇ ਬਾਲਟੀ ਵਿੱਚ ਅਫ਼ੀਮ ਪਾ ਕੇ ਦੱਬ ਦਿੱਤੀ ਗਈ ਸੀ। ਕਿਉਂਕਿ ਦਵਿੰਦਰ ਕੁਮਾਰ ਉਸ ਨੂੰ ਖੇਪ ਲਈ ਪੈਸੇ ਨਹੀਂ ਦੇ ਰਿਹਾ ਸੀ, ਇਸ ਲਈ ਉਹ ਉਸਦੇ ਘਰ ਵਿੱਚ ਸਟੋਰ ਕੀਤੀ ਅਫ਼ੀਮ ਲੈਣ ਆਇਆ ਸੀ।

ਪੁਲਸ ਸੁਪਰਡੈਂਟ (ਐੱਸ. ਪੀ) ਨੇ ਦੱਸਿਆ ਕਿ ਇੰਦਰਜੀਤ ਦੇ ਖ਼ੁਲਾਸੇ ਦੇ ਆਧਾਰ 'ਤੇ ਪੁਲਸ ਨੇ 21 ਕਿਲੋ 160 ਗ੍ਰਾਮ ਅਫ਼ੀਮ ਵੀ ਬਰਾਮਦ ਕੀਤੀ। ਇਸ ਤਰ੍ਹਾਂ ਪੁਲਸ ਨੇ ਦੋਸ਼ੀ ਤੋਂ ਕੁੱਲ੍ਹ 28 ਕਿਲੋ 80 ਗ੍ਰਾਮ ਤੋਂ ਵੱਧ ਅਫ਼ੀਮ ਬਰਾਮਦ ਕੀਤੀ। ਉਸ ਨੇ ਦੱਸਿਆ ਕਿ ਦੋਸ਼ੀ ਨੂੰ ਪੰਜ ਦਿਨਾਂ ਦੇ ਪੁਲਸ ਰਿਮਾਂਡ 'ਤੇ ਲਿਆ ਗਿਆ ਹੈ। ਉਸ ਨੇ ਅੱਗੇ ਕਿਹਾ ਕਿ ਦਵਿੰਦਰ ਜੋ ਪਹਿਲਾਂ ਹੀ ਇਕ ਹੋਰ ਮਾਮਲੇ ਵਿੱਚ ਜੇਲ੍ਹ ਵਿੱਚ ਹੈ ਅਤੇ ਉਸ ਦੇ ਇਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਇੰਦਰਜੀਤ ਦੁਆਰਾ ਕੀਤੇ ਗਏ ਖੁਲਾਸੇ ਦੇ ਆਧਾਰ 'ਤੇ ਐੱਫ਼. ਆਈ. ਆਰ. ਵਿੱਚ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਪਿਓ-ਪੁੱਤ ਦਾ ਐਨਕਾਊਂਟਰ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News