ਪੋਜੇਵਾਲ ਪੁਲਸ ਵੱਲੋਂ ਅਫ਼ੀਮ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

07/01/2024 6:48:35 PM

ਬਲਾਚੌਰ/ਪੋਜੇਵਾਲ, 1 ਜੁਲਾਈ (ਤਰਸੇਮ ਕਟਾਰੀਆ)- ਪੋਜੇਵਾਲ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 150 ਗ੍ਰਾਮ ਅਫ਼ੀਮ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਐੱਸ. ਐੱਚ. ਓ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਸ ਪਾਰਟੀ ਸਮੇਤ ਸ਼ਮਸ਼ਾਨ ਘਾਟ ਨਜ਼ਦੀਕ ਚੰਦਿਆਣੀ ਖੁਰਦ ਨਾਕਾ ਲਗਾਇਆ ਹੋਇਆ ਸੀ ਤਾਂ ਸਾਹਮਣੇ ਤੋਂ ਇਕ ਪੈਦਲ ਵਿਅਕਤੀ ਆ ਰਿਹਾ ਸੀ, ਜੋ ਪੁਲਸ ਨੂੰ ਵੇਖ ਕੇ ਪਿੱਛੇ ਵੱਲ ਭੱਜ ਪਿਆ ।

ਉਸ ਨੇ ਇਕ ਲਿਫ਼ਾਫ਼ਾ ਜੇਬ ’ਚੋਂ ਕੱਢ ਕੇ ਸਾਈਡ ਵੱਲ ਸੁੱਟ ਦਿੱਤਾ। ਪੁਲਸ ਨੇ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਉਸ ਦੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ 150 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਪੁਲਸ ਨੇ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸੁਖਲਾਲ ਪੁੱਤਰ ਮਹਿੰਦਰ ਪਾਲ ਸਿੰਘ ਵਾਸੀ ਇਮਾਲਿਆ ਥਾਣਾ ਫਰੀਦਪੁਰ ਜ਼ਿਲ੍ਹਾ ਬਰੇਲੀ ਯੂ. ਪੀ. ਦੱਸਿਆ। ਪੁਲਸ ਨੇ ਉਕਤ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਕੀਤੀ ਮੁਲਾਕਾਤ, ਵਿਦੇਸ਼ਾਂ 'ਚ ਫਸੇ ਨੌਜਵਾਨਾਂ ਦੇ ਮਸਲੇ ਚੁੱਕੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News