ਪਿਸਤੌਲ ਤੇ ਪੰਜ ਜ਼ਿੰਦਾ ਕਾਰਤੂਸ ਸਮੇਤ 1 ਵਿਅਕਤੀ ਗ੍ਰਿਫ਼ਤਾਰ
Saturday, Oct 26, 2024 - 02:49 PM (IST)

ਮਾਹਿਲਪੁਰ (ਜਸਵੀਰ)-ਥਾਣਾ ਮਾਹਿਲਪੁਰ ਦੀ ਪੁਲਸ ਨੇ ਇਕ ਨੌਜਵਾਨ ਤੋਂ ਇਕ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਰਮਨ ਕੁਮਾਰ ਨੇ ਦੱਸਿਆ ਕਿ ਥਾਣੇਦਾਰ ਰਣਜੀਤ ਸਿੰਘ ਸਮੇਤ ਪੁਲਸ ਪਾਰਟੀ ਪੁਆਇੰਟ ਬਘੋਰਾ ਰੋਡ 'ਤੇ ਮੌਜੂਦ ਸੀ ਕਿ ਪਿੰਡ ਬਾੜੀਆਂ ਖ਼ੁਰਦ ਵੱਲੋਂ ਇਕ ਬੁਲੇਟ ਮੋਟਰਸਾਈਕਲ ਆਉਂਦਾ ਵਿਖਾਈ ਦਿੱਤਾ। ਜੋ ਪੁਲਸ ਪਾਰਟੀ ਦੀ ਗੱਡੀ ਵੇਖ ਕੇ ਨਾਕੇ ਤੋਂ ਥੋੜ੍ਹਾ ਪਿੱਛੇ ਹੀ ਭੱਜਣ ਲੱਗਾ ਤਾਂ ਮੋਟਰਸਾਈਕਲ ਸਲਿੱਪ ਹੋਣ ਕਰਕੇ ਡਿੱਗ ਪਿਆ।
ਜਿਸ ਨੂੰ ਕਾਬੂ ਕਰ ਕੇ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਅਮਨਜੋਤ ਸਿੰਘ ਉਰਫ਼ ਮਿਲਖੀ ਪੁੱਤਰ ਕੁਲਵੰਤ ਸਿੰਘ ਵਾਸੀ ਹੰਦੋਵਾਲ ਖੁਰਦ ਦੱਸਿਆ, ਜਿਸ ਦੀ ਤਲਾਸ਼ੀ ਕਰਨ ’ਤੇ ਇਕ ਪਿਸਟਲ ਬਿਨਾਂ ਮਾਰਕਾ ਸਮੇਤ ਮੈਗਜ਼ੀਨ ਜ਼ਿੰਦਾ ਪੰਜ ਰੌਂਦ ਬਰਾਮਦ ਹੋਣ ’ਤੇ ਮੁਕੱਦਮਾ ਦਰਜ ਕੀਤਾ ਗਿਆ।