12 ਕਿਲੋ 708 ਗ੍ਰਾਮ ਡੋਡੇ ਚੂਰਾ ਪੋਸਤ ਤੇ 10 ਹਜ਼ਾਰ ਰੁਪਏ ਡਰੱਗ ਮਨੀ ਸਣੇ ਇਕ ਵਿਅਕਤੀ ਗ੍ਰਿਫ਼ਤਾਰ
Tuesday, May 19, 2026 - 11:19 AM (IST)
ਮਾਹਿਲਪੁਰ (ਜਸਵੀਰ)–ਸੰਦੀਪ ਕੁਮਾਰ ਮਲਿਕ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾ ਦੀ ਰਹਿਨੁਮਾਈ ਹੇਠ ਦਲਜੀਤ ਸਿੰਘ ਖੱਖ ਪੀ. ਪੀ. ਐੱਸ. ਉੱਪ ਕਪਤਾਨ ਪੁਲਸ ਸ.ਡ ਗੜਸ਼ੰਕਰ ਜੀ ਦੀਆ ਹਦਾਇਤਾ ਅਨੁਸਾਰ ਇੰਸਪੈਕਟਰ ਰਮਨਦੀਪ ਕੌਰ ਮੁੱਖ ਅਫ਼ਸਰ ਥਾਣਾ ਮਾਹਿਲਪੁਰ ਨੂੰ ਗਸ਼ਤ ਅਤੇ ਚੈਕਿੰਗ ਦੇ ਸੰਬੰਧ 'ਚ ਅੱਡਾ ਰਾਮਪੁਰ ਝੰਜੋਵਾਲ ਮੌਜੂਦ ਸੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦਲਜੀਤ ਸਿੰਘ ਉਰਫ਼ ਮੰਗਾ ਪੁੱਤਰ ਹਰਨਾਮ ਸਿੰਘ ਵਾਸੀ ਚੱਕ ਨਰਿਆਲ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਜੋ ਆਪਣੇ ਘਰ ਵਿੱਚ ਡੋਡੇ ਚੂਰਾ ਪੋਸਤ ਵੇਚ ਦਾ ਧੰਦਾ ਕਰਦਾ ਹੈ। ਜਿਸ 'ਤੇ ਮੁਖਬਰ ਵੱਲੋਂ ਦੱਸੀ ਜਗ੍ਹਾ ਮੁਤਾਬਕ ਦਲਜੀਤ ਸਿੰਘ ਉਰਫ਼ ਮੰਗਾ ਪੁੱਤਰ ਹਰਨਾਮ ਸਿੰਘ ਵਾਸੀ ਚੱਕ ਨਰਿਆਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦੇ ਘਰ ਰੇਡ ਕਰਕੇ ਉਸ ਪਾਸੋ ਕੁੱਲ੍ਹ 10,000 ਰੁਪਏ ਡਰੱਗ ਮਨੀ ਅਤੇ 12 ਕਿਲੋ 708 ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਮੁਕੱਦਮਾ ਨੰਬਰ 95 ਮਿਤੀ 18.05.2026 ਅ/ਧ 15-61-85 ਐੱਨ. ਡੀ. ਪੀ. ਐੱਸ. ਐਕਟ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ। ਜਿਸ ਪਾਸੋ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
