ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਮੋਟਰਸਾਈਕਲ ਬਰਾਮਦ

Monday, Oct 26, 2026 - 11:41 AM (IST)

ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਮੋਟਰਸਾਈਕਲ ਬਰਾਮਦ

ਜਲੰਧਰ (ਮਹੇਸ਼)-ਜੰਡਿਆਲਾ ਪੁਲਸ ਚੌਕੀ ਨੇ ਚੋਰੀ ਦੇ ਸਾਮਾਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਦਕਿ ਉਸ ਦਾ ਸਾਥੀ ਅਜੇ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਜੰਡਿਆਲਾ ਪੁਲਸ ਚੌਕੀ ਦੇ ਇੰਚਾਰਜ ਐੱਸ. ਆਈ. ਨਰਿੰਦਰ ਮੋਹਨ ਨੇ ਦੱਸਿਆ ਕਿ ਪੁਲਸ ਨੂੰ ਬਲਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਨਿਵਾਸੀ ਪਿੰਡ ਚੌਲਾਂਗ, ਥਾਣਾ ਸਦਰ, ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਮੋਟਰ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਤਾਰਾਂ ਚੋਰੀ ਕਰਕੇ ਲਿਜਾ ਰਹੇ ਸਨ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਰਛਪਾਲ ਸਿੰਘ ਨਿਵਾਸੀ ਪੱਤੀ ਕੱਲਾ-ਦੱਲਾ ਪਿੰਡ ਸਮਰਾਏ ਜ਼ਿਲ੍ਹਾ ਜਲੰਧਰ ਅਤੇ ਕਰਣ ਪੁੱਤਰ ਨਿੱਕਾ ਨਿਵਾਸੀ ਨਜ਼ਦੀਕ ਦੁਸਹਿਰਾ ਗਰਾਊਂਡ ਪਿੰਡ ਸਮਰਾਏ ਦੇ ਰੂਪ ਵਿਚ ਹੋਈ ਹੈ।

ਇਹ ਵੀ ਪੜ੍ਹੋ: ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ ਖ਼ੁਲਾਸਾ!

ਪੁਲਸ ਨੇ ਬਲਜਿੰਦਰ ਸਿੰਘ ਦੇ ਬਿਆਨਾਂ ’ਤੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਵਿਚ ਬੀ. ਐੱਨ. ਐੱਸ. ਦੀ ਧਾਰਾ 303(2) ਤਹਿਤ ਮਾਮਲਾ ਦਰਜ ਕੀਤਾ ਅਤੇ ਉਨ੍ਹਾਂ ਦੀ ਭਾਲ ਵਿਚ ਛਾਪੇਮਾਰੀ ਕਰਦੇ ਹੋਏ ਗੋਪੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕਰ ਲਈ। ਉਸ ਦੇ ਕਬਜ਼ੇ ਵਿਚੋਂ ਚੋਰੀ ਕੀਤੀਆਂ ਗਈਆਂ ਤਾਰਾਂ ਦੇ ਦੋ ਬੋਰੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਮੋਟਰਸਾਈਕਲ ਨੰਬਰ ਪੀ ਬੀ-37 ਡੀ-2048 ਮਾਰਕਾ ਹੀਰੋ ਹਾਂਡਾ ਰੰਗ ਕਾਲਾ ਬਰਾਮਦ ਕਰ ਲਿਆ ਹੈ। ਗੋਪੀ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਉਸ ਦਾ ਪੁਲਸ ਰਿਮਾਂਡ ਲੈ ਕੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਦੇ ਫਰਾਰ ਸਾਥੀ ਕਰਣ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ! ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ, ਪੁੱਤਰ ਦੀ ਮੌਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News