ਚੋਰੀ ਦੀ ਮੋਟਰਸਾਈਕਲ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

04/25/2024 6:19:15 PM

ਨਵਾਂਸ਼ਹਿਰ (ਤ੍ਰਿਪਾਠੀ, ਰਾਜੇਸ਼) -ਥਾਣਾ ਕਾਠਗੜ੍ਹ ਪੁਲਸ ਵੱਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਕਾਠਗੜ੍ਹ ਦੇ ਐੱਸ. ਐੱਚ. ਓ. ਇੰਸਪੈਕਟਰ ਪਵਿੱਤਰ ਸਿੰਘ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਵਿਅਕਤੀ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ. ਐੱਸ. ਆਈ. ਪ੍ਰੇਮ ਲਾਲ ਪੁਲਸ ਪਾਰਟੀ ਨਾਲ ਕਾਠਗੜ੍ਹ ਮੌੜ ਵੱਲ ਗਸ਼ਤ ਕਰ ਰਹੇ ਸਨ ਕਿ ਇਸੇ ਦੌਰਾਨ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਜੀਤ ਸਿੰਘ ਉਰਫ਼ ਗੈਰੀ ਪੁੱਤਰ ਬਹਾਦਰ ਸਿੰਘ ਵਾਸੀ ਸੁਰਲ ਕਲਾਂ ਥਾਣਾ ਰਾਜਪੁਰਾ ਸਦਰ (ਪਟਿਆਲਾ) ਜੋਕਿ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਦਾ ਅਤੇ ਉਹ ਅੱਜ ਵੀ ਬਲਾਚੌਰ ਸਾਈਡ ਤੋਂ ਚੋਰੀ ਦਾ ਸਪਲੈਂਡਰ ਮੋਟਰਸਾਈਕਲ ਬਿਨਾਂ ਨੰਬਰ ਲੈ ਕੇ ਵੇਚਣ ਦੀ ਫਿਰਾਕ ਵਿਚ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਠੱਗੀ, ਸਿਵਲ ਹਸਪਤਾਲ ਦੇ SMO ਨਾਲ ਹੋਈ ਘਟਨਾ ਜਾਣ ਉੱਡਣਗੇ ਹੋਸ਼

ਪੁਲਸ ਪਾਰਟੀ ਨੇ ਇਤਲਾਹ ਮੁਤਾਬਕ ਬਲਾਚੌਰ ਤੋਂ ਕਾਠਗੜ੍ਹ ਵੱਲ ਵਿਸ਼ੇਸ਼ ਨਾਕਾਬੰਦੀ ਕੀਤੀ ਤਾਂ ਇਸੇ ਦੌਰਾਨ ਉਕਤ ਮੁਲਜ਼ਮ ਜਿਉਂ ਹੀ ਮੋਟਰਸਾਈਕਲ ਲੈ ਕੇ ਆਇਆ ਤਾਂ ਉਹ ਪੁਲਸ ਨੂੰ ਵੇਖ ਕੇ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਸਵਾਰ ਨੂੰ ਕਾਬੂ ਕਰਕੇ ਜਦੋਂ ਉਸ ਕੋਲੋਂ ਮੋਟਰਸਾਈਕਲ ਦੇ ਕਾਗਜ਼ਾਤ ਪੁੱਛੇ ਤਾਂ ਉਹ ਕੋਈ ਵੀ ਕਾਗਜ਼ ਨਹੀਂ ਵਿਖਾ ਸਕਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਨਰਸਿੰਗ ਦੀ ਪੜ੍ਹਾਈ ਕਰ ਰਹੇ 18 ਸਾਲਾ ਨੌਜਵਾਨ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News