ਚੋਰੀਸ਼ੁਦਾ ਮੋਟਰਸਾਈਕਲ ਸਣੇ 1 ਵਿਅਕਤੀ ਗ੍ਰਿਫ਼ਤਾਰ
Sunday, May 24, 2026 - 12:15 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਭੂਲਪੁਰ ਦੇ ਮੋੜ ਨੇੜਿਓਂ ਇਕ ਵਿਅਕਤੀ ਨੂੰ ਚੋਰੀਸ਼ੁਦਾ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਮੋਹਨ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555 ਉਮੀਦਵਾਰ ਚੋਣ ਮੈਦਾਨ ’ਚ
ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਆਏ ਮੁਲਜ਼ਮ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਅਲੀ ਕੇ (ਫਿਰੋਜ਼ਪੁਰ) ਹਾਲ ਵਾਸੀ ਮਿਆਣੀ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਟੀਮ ਪਿੰਡ ਭੂਲਪੁਰ ਨੇੜੇ ਮੌਜੂਦ ਸੀ ਤਾਂ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਜੋ ਵਾਹਨ ਚੋਰੀ ਕਰਨ ਦਾ ਆਦਿ ਹੈ ਅਤੇ ਹੁਣ ਵੀ ਜਲਾਲਪੁਰ ਤੋਂ ਮਿਆਣੀ ਵੱਲ ਜਾ ਰਿਹਾ ਹੈ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ ਚੱਲੀਆਂ ਗੋਲ਼ੀਆਂ
ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਉਸ ਨੂੰ ਜਦੋਂ ਕਾਬੂ ਕੀਤਾ ਗਿਆ ਤਾਂ ਉਹ ਬਰਾਮਦ ਕੀਤੇ ਮੋਟਰਸਾਈਕਲ ਦੇ ਕੋਈ ਵੀ ਦਸਤਾਵੇਜ ਵਿਖਾ ਨਹੀਂ ਸਕਿਆ। ਮੁੱਢਲੀ ਪੁੱਛਗਿੱਛ ਵਿਚ ਮੋਟਰਸਾਈਕਲ ਚੋਰੀ ਦਾ ਨਿਕਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਮਿਲਣ 'ਤੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਆਸ ਹੈ।
ਇਹ ਵੀ ਪੜ੍ਹੋ: ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ ਕਰ ਲਓ ਇਹ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
