ਟਰੈਕਟਰ-ਟਰਾਲੀ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ, 1 ਦੀ ਮੌਤ, 5 ਗੰਭੀਰ ਜ਼ਖ਼ਮੀ
Saturday, Dec 14, 2024 - 06:37 PM (IST)
ਨਵਾਂਸ਼ਹਿਰ (ਮਨੋਰੰਜਨ)- ਨਵਾਂਸ਼ਹਿਰ-ਬਲਾਚੌਰ ਮੁੱਖ ਮਾਰਗ 'ਤੇ ਪਿੰਡ ਜਾਡਲਾ ਦੇ ਕੋਲ ਇਕ ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਅਤੇ ਮਹਿੰਦਰਾ ਕਾਰ ਵਿੱਚ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਪੰਜ ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਬਲਾਚੌਰ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਸਥਿਤੀ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ, ਕੁੱਤਿਆਂ ਦੇ ਝੁੰਡ ਨੇ ਔਰਤ 'ਤੇ ਕੀਤਾ ਹਮਲਾ, ਦੇਖੋ ਰੌਂਗਟੇ ਖੜ੍ਹੇ ਕਰਦੀ ਵੀਡੀਓ
ਮਾਮਲੇ ਦੇ ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਅਨੀਸ਼ ਕੁਮਾਰ ਚੌਧਰੀ ਨੇ ਦੱਸਿਆ ਕਿ ਗੰਨੇ ਨਾਲ ਭਰੀ ਟਰਾਲੀ ਰਾਤ ਦਸ ਵਜੇ ਦੇ ਕਰੀਬ ਬਲਾਚੌਰ ਤੋਂ ਨਵਾਂਸ਼ਹਿਰ ਵੱਲ ਆ ਰਹੀ ਸੀ ਕਿ ਇਸ ਵਿੱਚ ਬਲਾਚੌਰ ਵੱਲੋਂ ਆਉਂਦੀ ਇਕ ਮਹਿੰਦਰਾ ਗੱਡੀ ਦੀ ਉਸ ਨਾਲ ਟੱਕਰ ਹੋ ਗਈ। ਟੱਕਰ ਵਿੱਚ ਕਾਰ ਸਵਾਰ ਰੋਪੜ ਦੇ ਮੋਨੂੰ ਕੁਮਾਰ (23) ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਕਾਰ ਵਿੱਚ ਸਵਾਰ ਰਿਕੀ ਕੁਮਾਰ (18), ਮਨੀਸ਼ ਚੌਧਰੀ (17), ਰਿਤੇਸ਼ (18), ਧਰਮ ਕੁਮਾਰ ਅਤੇ ਟਰੈਕਟਰ ਸਵਾਰ ਮਨਜਿੰਦਰ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਹੈੱਡ ਕਾਂਸਟੇਬਲ ਅਨੀਸ਼ ਕੁਮਾਰ ਨੇ ਦੱਸਿਆ ਕਿ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗੋਲਗੱਪੇ ਵੇਚਣ ਵਾਲੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8