ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
Wednesday, Dec 06, 2023 - 05:19 PM (IST)
 
            
            ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਜਲੰਧਰ-ਪਠਾਨਕੋਟ ਰੇਲ ਮਾਰਗ ’ਤੇ ਟਾਂਡਾ ਦੇ ਦਾਰਾਪੁਰ ਰੇਲਵੇ ਫਾਟਕ ਨੇੜੇ ਬੁੱਧਵਾਰ ਸਵੇਰੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਿਸ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ ਹੈ। ਸਵੇਰੇ 8.50 ਵਜੇ ਦੇ ਕਰੀਬ ਕਮਾਖਿਆ ਐਕਸਪ੍ਰੈੱਸ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋਏ ਇਸ ਵਿਅਕਤੀ ਨੂੰ ਰੇਲਵੇ ਪੁਲਸ ਨੇ 108 ਐਂਬੂਲੈਂਸ ਰਾਹੀਂ ਟਾਂਡਾ ਦੇ ਸਰਕਾਰੀ ਹਸਪਤਾਲ ਟਾਂਡਾ ਲਿਆਂਦਾ ਪਰ ਉਸ ਦੀ ਮੌਤ ਹੋ ਚੁੱਕੀ ਸੀ।
ਰੇਲਵੇ ਪੁਲਸ ਦੇ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰਖਵਾਇਆ ਗਿਆ ਹੈ। ਉਸ ਦੀ ਪਛਾਣ ਕਰਵਾਉਣ ਦੇ ਉੱਦਮ ਕੀਤੇ ਜਾ ਰਹੇ ਹਨ। ਇਹ ਵਿਅਕਤੀ ਕਿਨ੍ਹਾਂ ਹਲਾਤਾਂ ਵਿਚ ਰੇਲਗੱਡੀ ਦੀ ਲਪੇਟ ਵਿਚ ਆਇਆ, ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਪ੍ਰਬੰਧਕੀ ਸਕੱਤਰਾਂ ਨਾਲ ਕੀਤੀ ਮੀਟਿੰਗ, ਮਹਿਕਮਿਆਂ ਨੂੰ ਦਿੱਤੇ ਇਹ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                            