ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ

11/13/2019 11:27:06 PM

ਢੇਰ,(ਗੁਰਭਾਗ ਸਿੰਘ)- ਚੰਡੀਗੜ-ਊਨਾ ਮਾਰਗ ’ਤੇ ਪੈਂਦੇ ਪਿੰਡ ਢੇਰ ਦੇ ਬੱਸ ਅੱਡੇ ’ਤੇ ਅੱਜ ਇਕ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਨੂੰ ਅੱਜ ਸਵੇਰੇ 6 ਵਜੇ ਦੇ ਕਰੀਬ ਸੜਕ ਨੂੰ ਪਾਰ ਕਰਨ ਲੱਗਿਆ ਅਚਾਨਕ ਇਕ ਵ੍ਹੀਕਲ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਸਖਤ ਜ਼ਖਮੀ ਹੋ ਗਿਆ। ਜਦੋਂ ਪਿੰਡ ਵਾਸੀਆਂ ਨੇ ਉਸ ਨੂੰ ਇਲਾਜ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਆਂਦਾ ਤਾਂ ਡਾਕਟਰ ਨੇ ਉਸ ਨੂੰ ਮ੍ਰ੍ਰਿਤਕ ਐਲਾਨ ਦਿੱਤਾ। ਉਸ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਤਰਲੋਕ ਸਿੰਘ (47) ਵਾਸੀ ਢੇਰ ਵਜੋਂ ਹੋਈ ਹੈ। ਉਹ ਫੋਜ ’ਚੋਂ ਸੇਵਾ ਮੁਕਤ ਹੋ ਚੁੱਕਾ ਸੀ ਤੇ ਹੁਣ ਥਰਮਲ ਪਲਾਂਟ ਘਨੋਲੀ ਵਿਖੇ ਸਕਿਓਰਟੀ ਗਾਰਡ ਵਜੋਂ ਨੌਕਰੀ ਕਰਦਾ ਸੀ। ਸ੍ਰੀ ਅਨੰਦਪੁਰ ਸਾਹਿਬ ਪੁਲਸ ਦੇ ਏ. ਐੱਸ. ਆਈ. ਰਾਮ ਸਿੰਘ ਤੇ ਪ੍ਰਮੋਦ ਕੁਮਾਰ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਅਣਪਛਾਤੇ ਵਾਹਨ ਦੇ ਡਰਾਇਵਰ ਖਿਲਾਫ ਕੇਸ ਦਰਜ ਕਰ ਲਿਆ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ ਅਤੇ ਮੁਲਜ਼ਮਾਂ ਦੀ ਤਲਾਸ਼ ਸ਼ੁਰੁੂ ਕਰ ਦਿੱਤੀ ਹੈ।

Bharat Thapa

This news is Content Editor Bharat Thapa