ਸ੍ਰੀ ਅਨੰਦਪੁਰ ਸਾਹਿਬ ਵਿਖੇ ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ

04/10/2024 5:47:56 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ/ਸੰਧੂ)-ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਮਾਰਗ ’ਤੇ ਸਥਿਤ ਪਿੰਡ ਅਗੰਮਪੁਰ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਥਾਣਾ ਮੁਖੀ ਹਿੰਮਤ ਸਿੰਘ ਨੇ ਦੱਸਿਆ ਕਿ ਪਿੰਡ ਅਗੰਮਪੁਰ ਦਾ ਜਗਮੋਹਨ ਸਿੰਘ (50) ਪੁੱਤਰ ਸਤਪਾਲ ਸਿੰਘ ਆਪਣੀ ਆਲਟੋ ਕਾਰ ਐੱਚ. ਪੀ. 72-ਸੀ 9346 ਵਿਚ ਸਵਾਰ ਹੋ ਕੇ ਮੋਹਨ ਸਿੰਘ ਪੁੱਤਰ ਰਘਵੀਰ ਸਿੰਘ ਨਾਲ ਆਪਣੇ ਨਿੱਜੀ ਕੰਮ ਲਈ ਜਾ ਰਹੇ ਸੀ ਕਿ ਭੁੱਲਰ ਪੈਟਰੋਲ ਪੰਪ ਅਗੰਮਪੁਰ ਤੋਂ ਥੋੜ੍ਹਾ ਅੱਗੇ ਇਕ ਟਰੱਕ ਪੀ. ਬੀ. 13-ਬੀ. ਐੱਲ. 8276 ਦੀ ਲਾਪ੍ਰਵਾਹੀ ਕਾਰਨ ਉਨ੍ਹਾਂ ਦੀ ਕਾਰ ਟਰੱਕ ਦੀ ਲਪੇਟ ਵਿਚ ਆ ਗਈ।

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ '410' ਹੋਇਆ ਰਿਲੀਜ਼ (ਵੀਡੀਓ)

ਜਿਸ ਕਾਰਨ ਆਲਟੋ ਕਾਰ ਵਿਚ ਬੈਠੇ ਜਗਮੋਹਨ ਸਿੰਘ ਅਤੇ ਮੋਹਨ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚ ਜਗਮੋਹਨ ਸਿੰਘ ਨੂੰ ਸਰਕਾਰੀ ਹਸਪਤਾਲ ਵਿਖੇ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਮੋਹਨ ਸਿੰਘ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਭੇਜ ਦਿੱਤਾ ਗਿਆ। ਪੁਲਸ ਵੱਲੋਂ ਕੇਸ਼ਵ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ 'ਯੈਲੋ ਅਲਰਟ' ਜਾਰੀ, ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ ਝੱਖੜ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News