ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
Wednesday, Sep 17, 2025 - 05:20 PM (IST)

ਦਸੂਹਾ (ਝਾਵਰ)- ਦਸੂਹਾ ਦੇ ਜੀ. ਟੀ. ਰੋਡ 'ਤੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਰਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਨਿਵਾਸੀ ਬੋਦਲ ਛਾਉਣੀ ਜੋ ਕੰਮ ਕਰਕੇ ਆਪਣੇ ਪਿੰਡ ਨੂੰ ਮੋਟਰਸਾਇਕਲ 'ਤੇ ਆ ਰਿਹਾ ਸੀ ਤਾਂ ਰਸਤੇ 'ਚ ਕਿਸੇ ਅਨਪਛਾਤੇ ਵ੍ਹੀਕਲ ਸਵਾਰ ਨੇ ਉਸ ਦੇ ਟੱਕਰ ਮਾਰ ਦਿੱਤੀ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਦਿਲਦਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਲਵਜੀਤ ਸਿੰਘ ਪੁੱਤਰ ਅਵਤਾਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵ੍ਹੀਕਲ ਸਵਾਰ ਦੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਸੁਰੂ ਕਰ ਦਿੱਤੀ ਗਈ ਹੈ ।
ਇਹ ਵੀ ਪੜ੍ਹੋ: ਜਲੰਧਰ 'ਚ ਟਰੇਨ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ, ਪਈਆਂ ਭਾਜੜਾਂ, ਵਧਾਈ ਗਈ ਸੁਰੱਖਿਆ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8