ਘਨੌਲੀ ਬੈਰੀਅਰ ਨੇੜੇ ਵਾਪਰੇ ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ, ਕਈ ਜ਼ਖ਼ਮੀ

Thursday, Aug 06, 2026 - 05:17 PM (IST)

ਘਨੌਲੀ ਬੈਰੀਅਰ ਨੇੜੇ ਵਾਪਰੇ ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ, ਕਈ ਜ਼ਖ਼ਮੀ

ਰੂਪਨਗਰ (ਵਿਜੇ ਸ਼ਰਮਾ)- ਘਨੌਲੀ ਬੈਰੀਅਰ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ ਅਤੇ ਕੁਝ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚ ਔਰਤਾਂ ਵੀ ਸ਼ਾਮਲ ਸਨ। ਇਸ ਸਬੰਧ 'ਚ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਨਾਲਾਗੜ੍ਹ ਰੋਡ ਘਨੌਲੀ ਬੈਰੀਅਰ ਨੇੜੇ ਇਕ ਸੜਕ ਹਾਦਸਾ ਵਾਪਰ ਗਿਆ, ਜਿਸ ਦੀ ਸੂਚਨਾ ਰਾਹਗੀਰਾਂ ਵੱਲੋਂ ਐੱਸ. ਐੱਸ. ਐੱਫ਼. ਟੀਮ ਨੂੰ ਦਿੱਤੀ ਗਈ ਅਤੇ ਇਸ ਟੀਮ ਨੇ ਜਦੋਂ ਮੌਕੇ 'ਤੇ ਆ ਕੇ ਵੇਖਿਆ ਕਿ ਦੋ ਵਾਹਨਾਂ ਦੇ ਵਿਅਕਤੀ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਦਾ ਸਿਵਲ ਹਸਪਤਾਲ ਰੂਪਨਗਰ ਇਲਾਜ ਲਈ ਲਿਜਾਇਆ ਗਿਆ, ਜਿਨ੍ਹਾਂ ’ਚੋ ਇਕ ਮੋਟਰਸਾਈਕਲ ਸਵਾਰ ਬਿਕਰਮਜੀਤ ਸਿੰਘ ਨਵਾਸੀ ਸਾਓਮਾਜਰਾ ਦੀ ਇਲਾਜ ਦੌਰਾਨ ਹਸਪਤਾਲ ’ਚ ਮੌਤ ਹੋ ਗਈ। 

PunjabKesari

ਇਹ ਵੀ ਪੜ੍ਹੋ: ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ

ਜਦਕਿ ਦੂਜਾ ਵਿਅਕਤੀ ਹੀਰਾ ਲਾਲ ਪੁੱਤਰ ਜਵਾਹਰ ਲਾਲ ਨਿਵਾਸੀ ਪ੍ਰੇਮ ਨਗਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜੋ ਸਕੂਟਰੀ 'ਤੇ ਸਵਾਰ ਸੀ। ਉਸ ਨੇ ਦੱਸਿਆ ਕਿ ਉਕਤ ਮੋਟਰਸਾਈਕਲ ਸਵਾਰ ਵਿਅਕਤੀ ਦਾ ਪਹਿਲਾਂ ਹੀ ਕਿਸੇ ਹੋਰ ਵਾਹਨ ਨਾਲ ਐਕਸੀਡੈਂਟ ਹੋਇਆ ਸੀ ਅਤੇ ਉਸ ਦੀ ਸਕੂਟਰੀ ਸੜ੍ਹਕ 'ਤੇ ਪਏ ਮੋਟਰਸਾਈਕਲ ਨਾਲ ਟਕਰਾ ਗਈ, ਜਿਸ 'ਚ ਉਹ ਜ਼ਖ਼ਮੀ ਹੋ ਗਿਆ। ਪੁਲਸ ਚੌਕੀ ਘਨੌਲੀ ਵੱਲੋਂ ਇਸ ਹਾਦਸੇ ਬਾਰੇ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

PunjabKesari

ਇਹ ਵੀ ਪੜ੍ਹੋ: ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News