ਪਿੰਡ ਕੁਰਾਲਾ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

Monday, Dec 08, 2025 - 02:30 PM (IST)

ਪਿੰਡ ਕੁਰਾਲਾ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਟਾਂਡਾ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪਿੰਡ ਕੁਰਾਲਾ ਨੇੜੇ ਸਰਵਿਸ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਅਵਤਾਰ ਸਿੰਘ ਪੁੱਤਰ ਬਿਸ਼ਨ ਦਾਸ ਵਾਸੀ ਪਿੰਡ ਸੋਹੀਆਂ ਵਜੋਂ ਹੋਈ ਹੈ। ਇਹ ਹਾਦਸਾ ਦੁਪਹਿਰ ਕਰੀਬ 12.30 ਵਜੇ ਉਸ ਸਮੇਂ ਵਾਪਰਿਆ ਜਦੋਂ ਟਾਂਡਾ ਤੋਂ ਆਪਣੇ ਵਾਪਸ ਪਿੰਡ ਪਰਤ ਰਹੇ ਅਵਤਾਰ ਸਿੰਘ ਦਾ ਮੋਟਰਸਾਈਕਲ ਇਕ ਕਾਰ ਦੀ ਚਪੇਟ ਵਿੱਚ ਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਅਵਤਾਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਦੇ ਹੋਏ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਇੰਡੀਗੋ ਸੰਕਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ! ਯਾਤਰੀਆਂ ਨੂੰ ਦਿੱਤੀ ਖ਼ਾਸ ਸਹੂਲਤ


author

shivani attri

Content Editor

Related News