ਰੇਲ ਗੱਡੀ ਦੀ ਲਪੇਟ ''ਚ ਆਉਣ ਨਾਲ ਇਕ ਵਿਅਕਤੀ ਦੀ ਮੌਤ
Thursday, Feb 20, 2025 - 06:33 PM (IST)

ਮੁਕੇਰੀਆਂ (ਬਲਬੀਰ)- ਜਲੰਧਰ-ਪਠਾਨਕੋਟ ਰੇਲਵੇ ਟਰੈਕ 'ਤੇ ਭੰਗਾਲਾ-ਮਾਨਸਰ ਨੇੜੇ ਪਿੰਡ ਜੰਡਵਾਲ ਦੇ ਸਾਹਮਣੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਇਕ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਭੰਗਾਲਾ ਚੌਕੀ ਦੇ ਇੰਚਾਰਜ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲਗਭਗ 10:30 ਵਜੇ ਸੂਚਨਾ ਮਿਲੀ ਕਿ ਰੇਲਵੇ ਟਰੈਕ 'ਤੇ ਲਗਭਗ 25-26 ਸਾਲ ਦੇ ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿੱਚ ਆ ਕੇ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਰੂਹ ਕੰਬਾਊ ਹਾਦਸਾ, ਸਪੋਰਟਸ ਕਾਰੋਬਾਰੀਆਂ ਦੇ 2 ਪੁੱਤਰਾਂ ਦੀ ਮੌਤ, ਸਿਰ ਤੋਂ ਲੰਘੀਆਂ ਗੱਡੀਆਂ
ਉਸ ਨੇ ਕਾਲੀ ਜੈਕੇਟ ਅਤੇ ਕਾਲੀ ਕਮੀਜ਼ ਪਾਈ ਹੋਈ ਸੀ ਅਤੇ ਉਹ ਪੰਜਾਬੀ ਜਾਪਦਾ ਹੈ। ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਲਾਸ਼ ਨੂੰ ਮੁਕੇਰੀਆਂ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ 72 ਘੰਟਿਆਂ ਲਈ ਰੱਖਿਆ ਗਿਆ ਕਿਉਂਕਿ ਮ੍ਰਿਤਕ ਕੋਲੋਂ ਕੋਈ ਪਛਾਣ ਪੱਤਰ ਨਹੀਂ ਸੀ। ਪੁਲਸ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਚਲਦੇ ਕਬੱਡੀ ਟੂਰਨਾਮੈਂਟ ਦੌਰਾਨ ਵੱਡੀ ਘਟਨਾ, ਚੱਲੇ ਤੇਜ਼ਧਾਰ ਹਥਿਆਰ, ਲਾਹ 'ਤੀ ਪੱਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e