ਟਰੇਨ ਦੀ ਚਪੇਟ ''ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ

Thursday, Apr 02, 2026 - 11:55 AM (IST)

ਟਰੇਨ ਦੀ ਚਪੇਟ ''ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ, ਜਸਵਿੰਦਰ)- ਜਲੰਧਰ-ਜੰਮੂ ਰੇਲਵੇ ਮਾਰਗ 'ਤੇ ਪਿੰਡ ਮੂਨਕਾਂ ਨੇੜੇ ਇਕ ਵਿਅਕਤੀ ਦੀ ਟਰੇਨ ਦੀ ਚਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਬੋਲੇਵਾਲ ਵਜੋਂ ਹੋਈ ਹੈ।  ਇਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੌਕੇ 'ਤੇ ਪਹੁੰਚੀ ਰੇਲਵੇ ਪੁਲਸ ਜਾਂਚ ਪੜਤਾਲ ਕਰ ਰਹੀ ਹੈ। ਹਾਦਸੇ ਦੀ ਖ਼ਬਰ ਸੁਣਦਿਆਂ ਹੀ ਪਿੰਡ ਵਾਸੀ ਨਿਵਾਸੀ ਵੱਡੀ ਗਿਣਤੀ 'ਚ ਘਟਨਾ ਵਾਲੀ ਸਥਾਨ 'ਤੇ ਪਹੁੰਚ ਗਏ ਅਤੇ ਨੇੜੇ ਹੀ ਮ੍ਰਿਤਕ ਜਸਵਿੰਦਰ ਸਿੰਘ ਦੀ ਸਕੂਟੀ ਵੀ ਖੜ੍ਹੀ ਵੇਖੀ ਗਈ। ਲਿਹਾਜਾ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੀ ਰੇਲਵੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

PunjabKesari

ਇਹ ਵੀ ਪੜ੍ਹੋ:  ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News