ਫਿਲੌਰ GT ਰੋਡ ''ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ

Wednesday, Jul 01, 2026 - 11:37 AM (IST)

ਫਿਲੌਰ GT ਰੋਡ ''ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ

ਜਲੰਧਰ (ਸੋਨੂੰ)- ਫਿਲੌਰ ਜੀ. ਟੀ.  ਰੋਡ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਕ ਅਣਪਛਾਤੇ ਟਰੱਕ ਦੀ ਮੁਰਗੀਆਂ ਨਾਲ ਭਰੇ ਕੈਂਟਰ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਟਰੱਕ ਡਰਾਈਵਰ ਮੌਕੇ ਤੋਂ ਭੱਜ ਗਿਆ। ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।

ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਕਿਹਾ ਕਿ ਇਕ ਰਾਹਗੀਰ ਨੇ ਉਨ੍ਹਾਂ ਨੂੰ ਹਾਦਸੇ ਬਾਰੇ ਸੂਚਿਤ ਕੀਤਾ ਅਤੇ ਟੀਮ ਤੁਰੰਤ ਪਹੁੰਚੀ।

ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ

ਮੌਕੇ 'ਤੇ ਪਹੁੰਚਣ 'ਤੇ ਪਤਾ ਲੱਗਾ ਕਿ ਮੁਰਗੀਆਂ ਨੂੰ ਲੈ ਕੇ ਜਾ ਰਿਹਾ ਇਕ ਕੈਂਟਰ ਮਾਛੀਵਾੜਾ ਤੋਂ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਗਗਰੇਟ ਜਾ ਰਿਹਾ ਸੀ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ।  ਇਸ ਹਾਦਸੇ 'ਚ ਡਰਾਈਵਰ ਸਮੇਤ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਨੇ 108 ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਫਿਲੌਰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮੁਸ਼ਤਾਕ ਅਲੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਬਾਕੀ ਦੋ ਦਾ ਇਲਾਜ ਚੱਲ ਰਿਹਾ ਹੈ। ਫਿਲੌਰ ਪੁਲਸ ਸਟੇਸ਼ਨ ਦੇ ਡਿਊਟੀ ਅਫ਼ਸਰ ਨੂੰ ਫੋਨ ਰਾਹੀਂ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News