270 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

Tuesday, Sep 17, 2019 - 11:57 PM (IST)

270 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, (ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਇਕ ਨਸ਼ਿਆਂ ਦੇ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਰਾਜਵਿੰਦਰ ਸਿੰਘ, ਐੱਚ. ਸੀ. ਤਰਲੋਕ ਸਿੰਘ ਆਦਿ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਪਿੰਡ ਨਸੀਰੇਵਾਲ ਕੋਲ ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੇ ਨਾਕਾ ਦੇਖ ਕੇ ਨਾਕੇ ਤੋਂ ਪਹਿਲਾਂ ਹੀ ਇਕ ਮੋਮੀ ਲਿਫਾਫਾ ਸੜਕ ਦੇ ਕਿਨਾਰੇ ਸੁੱਟ ਦਿੱਤਾ ਤੇ ਮੋਟਰਸਾਈਕਲ ਨੂੰ ਪਿੱਛੇ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਸ ਪਾਰਟੀ ਨੇ ਦੌੜ ਕੇ ਫੜ ਲਿਆ। ਸੁੱਟੇ ਲਿਫਾਫੇ 'ਚੋਂ ਪੁਲਸ ਨੂੰ 270 ਗ੍ਰਾਮ ਹੈਰਇਨ ਬਰਾਮਦ ਹੋਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੁਰਜੀਤ ਸਿੰਘ ਵਾਸੀ ਲਾਟੀਆਂਵਾਲ ਵਜੋਂ ਹੋਈ ਹੈ, ਜਿਸ ਖਿਲਾਫ ਕੇਸ ਦਰਜ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


author

Bharat Thapa

Content Editor

Related News