ਇਕ ਕੁਇੰਟਲ 40 ਕਿਲੋ ਚੂਰਾ-ਪੋਸਤ, 1 ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ 2 ਕਾਬੂ
Friday, Nov 22, 2024 - 03:44 PM (IST)
ਜਲੰਧਰ (ਸੁਧੀਰ)–ਕਮਿਸ਼ਨਰੇਟ ਪੁਲਸ ਨੇ ਇਕ ਕੁਇੰਟਲ 40 ਕਿਲੋ ਚੂਰਾ-ਪੋਸਤ, 1 ਦੇਸੀ ਪਿਸਤੌਲ ਅਤੇ 1 ਜ਼ਿੰਦਾ ਕਾਰਤੂਸ ਸਮੇਤ 2 ਲੋਕਾਂ ਨੂੰ ਕਾਬੂ ਕਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਜੁਆਇੰਟ ਸੀ. ਪੀ. ਸੰਦੀਪ ਸ਼ਰਮਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਬੀਤੇ ਦਿਨੀਂ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਦੇ ਦੋਸ਼ ਵਿਚ 3 ਲੋਕਾਂ ਗੁਰਅਵਤਾਰ ਸਿੰਘ ਉਰਫ਼ ਤਾਰੀ, ਦੇਸ ਰਾਜ ਅਤੇ ਦਲੇਰ ਸਿੰਘ ਉਰਫ਼ ਦਲੇਰਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਲਗਭਗ 14 ਕੁਇੰਟਲ ਚੂਰਾ-ਪੋਸਤ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਸ ਨੇ ਜੋਗਾ ਸਿੰਘ ਨਿਵਾਸੀ ਮਹਿਤਪੁਰ ਅਤੇ ਉਨ੍ਹਾਂ ਦੇ ਸਾਥੀ ਲੱਕੀ ਨਿਵਾਸੀ ਜ਼ਿਲ੍ਹਾ ਲੁਧਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੂਰਾ-ਪੋਸਤ, ਦੇਸੀ ਪਿਸਤੌਲ ਅਤੇ 1 ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਇਸ ਮਾਮਲੇ ਵਿਚ ਕਮਿਸ਼ਨਰੇਟ ਪੁਲਸ ਨੇ ਕੁੱਲ੍ਹ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਕਾਰ ਤੇ ਟੈਂਕਰ ਦੀ ਭਿਆਨਕ ਟੱਕਰ, ਉੱਡੇ ਕਾਰ ਦੇ ਪਰਖੱਚੇ
ਟੈਂਕਰ ਚੋਰੀ ਕਰਨ ਦੇ ਦੋਸ਼ ’ਚ ਮੋਰਿੰਡਾ ਤੋਂ ਮੁਲਜ਼ਮ ਕਾਬੂ
ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਸੇ ਤਰ੍ਹਾਂ ਕਮਿਸ਼ਨਰੇਟ ਪੁਲਸ ਨੇ ਇਕ ਵੱਖ ਮਾਮਲੇ ਵਿਚ ਟੈਂਕਰ ਚੋਰੀ ਕਰਨ ਦੇ ਦੋਸ਼ ਵਿਚ ਇਕ ਸ਼ੱਕੀ ਵਿਅਕਤੀ ਨੂੰ ਮੋਰਿੰਡਾ ਜ਼ਿਲਾ ਰੂਪਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਅਜੈ ਕੁਮਾਰ ਨਿਵਾਸੀ ਮੋਰਿੰਡਾ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਮਹਿੰਦਰ ਪਾਲ ਨਿਵਾਸੀ ਸੰਤੋਸ਼ੀ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਨੇ ਬੀਤੀ 6 ਨਵੰਬਰ ਨੂੰ ਆਪਣਾ ਟੈਂਕਰ ਘਰ ਦੇ ਨੇੜੇ ਖੜ੍ਹਾ ਕੀਤਾ ਸੀ ਪਰ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਵਿਚ ਪੁਲਸ ਨੂੰ ਪਤਾ ਲੱਗਾ ਕਿ ਮੁਲਜ਼ਮ ਨੇ ਟੈਂਕਰ ਚੋਰੀ ਕਰਕੇ ਮੋਰਿੰਡਾ ਇਲਾਕੇ ਵਿਚ ਉਸਦੇ ਪੁਰਜੇ ਖੋਲ੍ਹ ਕੇ ਉਸ ਨੂੰ ਵੇਚਿਆ, ਜਿਸ ਦੇ ਬਾਅਦ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਜੁਆਇੰਟ ਸੀ. ਪੀ. ਸੰਦੀਪ ਸ਼ਰਮਾ ਨੇ ਦੱਸਿਆ ਕਿ ਫਿਲਹਾਲ ਪੁਲਸ ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ- ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, 24 ਅਧਿਕਾਰੀਆਂ ਦੇ ਬਦਲੇ ਵਿਭਾਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8