ਨਸ਼ੇ ਵਾਲੇ ਪਦਾਰਥਾਂ ਸਮੇਤ ਇਕ ਕਾਬੂ

Wednesday, Feb 26, 2020 - 09:25 PM (IST)

ਨਸ਼ੇ ਵਾਲੇ ਪਦਾਰਥਾਂ ਸਮੇਤ ਇਕ ਕਾਬੂ

ਕਪੂਰਥਲਾ, (ਭੂਸ਼ਣ)- ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਸ਼ੀਲੇ ਇੰਜੈਕਸ਼ਨਾਂ ਸਮੇਤ ਖੇਪ ਨਾਲ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਪੀ. (ਡੀ.) ਮਨਪ੍ਰੀਤ ਸਿੰਘ ਢਿੱਲੋਂ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਸ ਨੇ ਕੁਸ਼ਟ ਆਸ਼ਰਮ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਪੁਲਸ ਟੀਮ ਨੇ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁੱਛਗਿਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਪ੍ਰਦੀਪ ਕੁਮਾਰ ਉਰਫ ਪ੍ਰੀਤ ਪੁੱਤਰ ਜਸਪਾਲ ਨਿਵਾਸੀ ਮੁਹੱਲਾ ਉਚਾ ਧੋਡ਼ਾ ਕਪੂਰਥਲਾ ਦੱਸਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਵਲੋਂ 8 ਗਰਾਮ ਹੈਰੋਇਨ ਅਤੇ 12 ਨਸ਼ੀਲੇ ਇੰਜੈਕਸ਼ਨ ਬਰਾਮਦ ਹੋਏ। ਪੁੱਛਗਿਛ ਦੌਰਾਨ ਮੁਲਜ਼ਮ ਨੇ ਖਾਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਅਤੇ ਬਰਾਮਦ ਡਰਗ ਕਿਸੇ ਖਾਸ ਗਹਕ ਨੂੰ ਵੇਚਣ ਜਾ ਰਿਹਾ ਸੀ। ਗ੍ਰਿਫਤਾਰ ਮੁਲਜ਼ਮ ਕਿਨ੍ਹਾਂ ਲੋਕਾ ਤੋਂ ਬਰਾਮਦ ਡਰਗ ਲੈ ਕੇ ਆਇਆ ਇਸ ਸਬੰਧੀ ਉਸ ਤੋਂ ਪੁੱਛਗਿਛ ਜਾਰੀ ਹੈ ।


author

Bharat Thapa

Content Editor

Related News