ਨਸ਼ੇ ਵਾਲੇ ਪਾਊਡਰ ਸਣੇ ਔਰਤ ਕਾਬੂ
Saturday, Sep 15, 2018 - 05:08 PM (IST)

ਕਪੂਰਥਲਾ (ਮੱਲ੍ਹੀ)-ਐੱਸ. ਟੀ. ਐੱਫ. ਸੁਲਤਾਨਪੁਰ ਲੋਧੀ ਅਤੇ ਫਗਵਾੜਾ ਇਕਾਈ ਦੇ ਇੰਚਾਰਜ ਸਲਵੈਸਟਰ ਮਸੀਹ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਬੀਤੇ ਦਿਨ ਵਿਸ਼ੇਸ਼ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਇਕ ਔਰਤ ਨੂੰ ਨਸ਼ੇ ਵਾਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਐੱਸ. ਟੀ. ਐੱਫ. ਟੀਮ ਮੈਂਬਰ ਮੇਜਰ ਸਿੰਘ, ਗੁਰਦੇਵ ਸਿੰਘ, ਸ਼ਾਮ ਮਸੀਹ ਅਤੇ ਮੈਡਮ ਹਰਪ੍ਰੀਤ ਕੌਰ ਵੱਲੋਂ ਗ੍ਰਿਫਤਾਰ ਕੀਤੀ ਗਈ ਮਹਿਲਾ ਨੇ ਆਪਣਾ ਨਾਂ ਬਲਵਿੰਦਰ ਕੌਰ ਬਿੰਦਰੀ ਪਤਨੀ ਪਰਮਜੀਤ ਸਿੰਘ ਵਾਸੀ ਸੁੰਦਰ ਨਗਰ ਥਾਣਾ ਸਿਟੀ ਕਪੂਰਥਲਾ ਦਸਿਆ। ਉਨ੍ਹਾਂ ਦੱਸਿਆ ਕਿ ਐੱਨ. ਡੀ. ਪੀ. ਸੀ. ਐਕਟ ਤਹਿਤ ਮਹਿਲਾ ਮੁਲਜ਼ਮ ਨੂੰ ਥਾਣਾ ਸਿਟੀ ਕਪੂਰਥਲਾ ਹਵਾਲੇ ਕਰਕੇ ਪਰਚਾ ਦਰਜ ਕਰਨ ਲਈ ਕਿਹਾ ਗਿਆ ਹੈ।