4 ਕਿਲੋ ਚੂਰਾ ਪੋਸਤ ਸਣੇ ਇਕ ਔਰਤ ਗ੍ਰਿਫ਼ਤਾਰ
Friday, Oct 17, 2025 - 04:24 PM (IST)

ਟਾਂਡਾ ਉੜਮੜ (ਵਰਿੰਦਰ ਪੰਡਿਤ)- ਪਿੰਡ ਚੌਟਾਲਾ ਨੇੜੇ ਟਾਂਡਾ ਪੁਲਸ ਦੀ ਟੀਮ ਨੇ 1 ਔਰਤ ਨੂੰ 4 ਕਿਲੋ ਚੂਰਾ ਪੋਸਤ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਸਰਬਜੀਤ ਸਿੰਘ ਦੀ ਟੀਮ ਨੇ ਪਿੰਡ ਚੌਟਾਲਾ ਨੇੜੇ ਊਸ਼ਾ ਰਾਣੀ ਪਤਨੀ ਰਾਮ ਲੁਭਾਇਆ ਵਾਸੀ ਚੌਟਾਲਾ ਨੂੰ ਚੂਰਾ ਪੋਸਤ ਸਣੇ ਗ੍ਰਿਫ਼ਤਾਰ ਕਰਕੇ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਹੁਣ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਕੋਲੋਂ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: DIG ਭੁੱਲਰ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, 14 ਦਿਨਾਂ ਲਈ ਭੇਜਿਆ ਗਿਆ ਜੁਡੀਸ਼ੀਅਲ ਰਿਮਾਂਡ 'ਤੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8