ਡੇਢ ਲੱਖ ਰੁਪਏ ਦੀ ਕੀਤੀ ਆਨਲਾਈਨ ਠੱਗੀ, ਅਣਪਛਾਤੇ ਵਿਅਕਤੀ ''ਤੇ ਮਾਮਲਾ ਦਰਜ
Saturday, Oct 03, 2026 - 06:55 PM (IST)
ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਾਈਬਰ ਕ੍ਰਾਈਮ ਪੁਲਸ ਨੇ ਡੇਢ ਲੱਖ ਰੁਪਏ ਦੀ ਆਨਲਾਈਨ ਠੱਗੀ ਦੇ ਦੋਸ਼ ਹੇਠ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਅਕਬੀਰ ਕੌਰ ਪਤਨੀ ਲਖਬੀਰ ਸਿੰਘ ਨਿਵਾਸੀ ਭਰੋਵਾਲ, ਥਾਣਾ ਮਾਹਿਲਪੁਰ ਨੇ ਦੱਸਿਆ ਕਿ 10 ਅਗਸਤ ਨੂੰ ਉਸ ਦੀ ਭੈਣ ਅਮਨਦੀਪ ਕੌਰ ਨੇ ਵ੍ਹਟਸਐਪ ਜ਼ਰੀਏ ਕਿਊ. ਆਰ. ਸਕੈਨ ਭੇਜ ਕੇ ਡੇਢ ਲੱਖ ਰੁਪਏ ਦੀ ਜ਼ਰੂਰਤ ਦੱਸਦੇ ਹੋਏ ਰਕਮ ਭੇਜਣ ਲਈ ਕਿਹਾ। ਇਸ ਉਪਰੰਤ ਉਸ ਨੇ ਆਪਣੇ ਪੰਜਾਬ ਨੈਸ਼ਨਲ ਬੈਂਕ ਦੇ ਵੱਖ-ਵੱਖ ਖ਼ਾਤਿਆਂ ਤੋਂ ਡੇਢ ਲੱਖ ਰੁਪਏ ਟ੍ਰਾਂਸਫ਼ਰ ਕਰ ਦਿੱਤੇ।
ਇਹ ਵੀ ਪੜ੍ਹੋ: LPU ਮਾਮਲੇ 'ਚ ਇੰਫਲੂਐਂਸਰ ਜੇਮਸ ਦਹੀਆ ਦੀ ਵੀਡੀਓ ਆਈ ਸਾਹਮਣੇ! ਖੋਲ੍ਹੇ ਕਈ ਰਾਜ਼
ਬਾਅਦ ’ਚ ਪਤਾ ਲੱਗਾ ਕਿ ਉਸ ਦੀ ਭੈਣ ਨਾਲ ਕੈਨੇਡਾ ਭੇਜਣ ਦੇ ਨਾਂ ’ਤੇ ਠੱਗੀ ਹੋਈ ਹੈ ਅਤੇ ਭੇਜੇ ਗਏ ਸਕੈਨਰ ਵੀ ਉਨ੍ਹਾਂ ਦੇ ਹੀ ਸਨ। ਇਸ ਤਰ੍ਹਾਂ ਉਨ੍ਹਾਂ ਨਾਲ ਡੇਢ ਲੱਖ ਰੁਪਏ ਦੀ ਸਾਈਬਰ ਠੱਗੀ ਕੀਤੀ ਗਈ। ਇਸ ਸਬੰਧੀ ਉਸ ਨੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਪੁਲਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਹਿਮਾਚਲ ਤੋਂ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
