ਦੋਂ ਨੀਂਦ ਤੋਂ ਜਾਗੇਗਾ ਪਾਵਰਕਾਮ!, ਘਰਾਂ ਦੇ ਬਾਹਰ ਗਲੀਆਂ ’ਚ ਲਗਾਏ ਮੀਟਰਾਂ ਦੇ ਖੁੱਲ੍ਹੇ ਬਕਸੇ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ
Wednesday, Jul 31, 2024 - 12:54 PM (IST)
ਨੂਰਪੁਰਬੇਦੀ (ਸੰਜੀਵ ਭੰਡਾਰੀ)-ਪਾਵਰਕਾਮ ਵਿਭਾਗ ਵੱਲੋਂ ਬਿਜਲੀ ਚੋਰੀ ਨੂੰ ਰੋਕਣ ਦੇ ਉਦੇਸ਼ ਨਾਲ ਘਰਾਂ ਦੇ ਬਾਹਰ ਮੀਟਰਾਂ ਦੀ ਸਥਾਪਿਤੀ ਲਈ ਕੁਝ ਵਰ੍ਹੇ ਪਹਿਲਾਂ ਬਕਸੇ ਲਗਾਏ ਗਏ ਸਨ, ਜਿਨ੍ਹਾਂ ਦੀ ਕਿਸੇ ਵੀ ਪੱਖੋਂ ਸੰਭਾਲ ਨਾ ਕੀਤੇ ਜਾਣ ਦੇ ਚੱਲਦਿਆਂ ਅਤੇ ਹਰ ਸਮੇਂ ਖੁੱਲ੍ਹੇ ਰਹਿਣ ਕਾਰਨ ਹਾਦਸਿਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਖ਼ਪਤਕਾਰਾਂ ਵੱਲੋਂ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਧਿਆਨ ’ਚ ਲਿਆਂਦੇ ਜਾਣ ਦੇ ਬਾਵਜੂਦ ਵੀ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਕੁਝ ਵਰ੍ਹੇ ਪਾਵਰਕਾਮ ਨੇ ਬਿਜਲੀ ਚੋਰੀ ਰੋਕਣ ਲਈ ਘਰਾਂ ਅਤੇ ਵਪਾਰਕ ਸਥਾਨਾਂ ਦੇ ਬਾਹਰ ਬਕਸਿਆਂ ’ਚ ਮੀਟਰ ਲਗਾਉਣ ਦੀ ਸ਼ੁਰੂਆਤ ਕੀਤੀ ਸੀ। ਉਕਤ ਬਕਸੇ ਹਰ ਗਲੀ ਤੇ ਮੁਹੱਲੇ ’ਚ ਕਿਸੇ ਕੋਨੇ ’ਚ ਲੱਗੇ ਆਮ ਦਿਖਾਈ ਦਿੰਦੇ ਹਨ ਪਰ ਇਨ੍ਹਾਂ ਬਕਸਿਆਂ ’ਚੋਂ ਜ਼ਿਆਦਾਤਰ ਬਕਸੇ ਆਮ ਤੌਰ ’ਤੇ ਖੁੱਲ੍ਹੇ ਹੀ ਰਹਿੰਦੇ ਹਨ ਜਿਸ ਕਰ ਕੇ ਇਸ ਸੂਰਤ ’ਚ ਜਿੱਥੇ ਉਕਤ ਬਕਸਿਆਂ ਦੇ ਖੁੱਲ੍ਹੇ ਰਹਿਣ ਕਾਰਨ ਕੋਈ ਵੀ ਆਮ ਨਾਗਰਿਕ ਜਾਂ ਬੱਚਾ ਕਿਸੀ ਹਾਦਸੇ ਦਾ ਸ਼ਿਕਾਰ ਹੋ ਸਕਦਾ ਹੈ ਉੱਥੇ ਹੀ ਬਰਸਾਤ ਜਾਂ ਫਿਰ ਮੌਸਮ ਖਰਾਬ ਹੋਣ ਦੀ ਸੂਰਤ ’ਚ ਕੋਈ ਵੱਡਾ ਹਾਦਸਾ ਹੋ ਸਕਦਾ ਹੈ।
ਇਹ ਵੀ ਪੜ੍ਹੋ- ਔਰਤ ਦੇ ਕਤਲ ਦਾ ਮਾਮਲਾ ਸੁਲਝਿਆ, ਭਰਾ ਹੀ ਨਿਕਲਿਆ ਕਾਤਲ, ਸਿਰ 'ਤੇ ਡੰਡੇ ਮਾਰ-ਮਾਰ ਦਿੱਤੀ ਬਰੇਹਿਮ ਮੌਤ
ਇਥੇ ਜ਼ਿਕਰ ਕਰਨਾ ਬਣਦਾ ਹੈ ਕਿ ਕੁਝ ਪਿੰਡਾਂ ’ਚ ਉਕਤ ਬਕਸਿਆਂ ਦੀ ਖਸਤਾਹਾਲਤ ਕਾਰਨ ਕਈ ਖ਼ਪਤਕਾਰਾਂ ਦੇ ਮੀਟਰ ਵੀ ਸੜ ਚੁੱਕੇ ਹਨ। ਜਿਸ ਨਾਲ ਨਾ ਸਿਰਫ਼ ਉਨ੍ਹਾਂ ਦਾ ਆਰਥਿਕ ਨੁਕਸਾਨ ਹੀ ਹੋਇਆ ਸੀ ਸਗੋਂ ਉਨ੍ਹਾਂ ਨੂੰ ਬਿਜਲੀ ਬੰਦ ਰਹਿਣ ਕਾਰਨ ਕਾਫ਼ੀ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ ਸੀ।
ਖ਼ਪਤਕਾਰਾਂ ਦਾ ਕਹਿਣਾ ਹੈ ਕਿ ਮੌਸਮ ਦੀ ਭੇਟ ਚੜ੍ਹ ਕੇ ਕਈ ਸਾਲਾਂ ਤੋਂ ਲੱਗੇ ਜ਼ਿਆਦਾਤਰ ਬਕਸੇ ਖ਼ਰਾਬ ਹੋ ਚੁੱਕੇ ਹਨ, ਜਿਨ੍ਹਾਂ ਨੂੰ ਪਾਵਰਕਾਮ ਅਧਿਕਾਰੀਆਂ ਵੱਲੋਂ ਨਾ ਤਾਂ ਦਰੁੱਸਤ ਹੀ ਕਰਵਾਇਆ ਗਿਆ ਹੈ ਅਤੇ ਨਾ ਹੀ ਬਦਲਿਆ ਗਿਆ ਹੈ। ਜਿਸ ਕਰਕੇ ਇਨ੍ਹਾਂ ਖੁੱਲ੍ਹੇ ਅਤੇ ਖ਼ਸਤਾਹਾਲਤ ਬਕਸਿਆਂ ਕਾਰਨ ਹਰ ਸਮੇਂ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।
ਖ਼ਪਤਕਾਰ ਮੋਹਨ ਲਾਲ, ਵਰਿੰਦਰ ਕੁਮਾਰ, ਮਨੋਜ ਕੁਮਾਰ, ਸੰਜੇ ਕੁਮਾਰ ਅਤੇ ਦਵਿੰਦਰ ਸਿੰਘ ਆਦਿ ਨੇ ਕਿਹਾ ਕਿ ਅਜਿਹੀ ਹਾਲਤ ’ਚ ਬਕਸਿਆਂ ਦੇ ਖੁੱਲ੍ਹੇ ਰਹਿਣ ਜਾਂ ਖਰਾਬ ਹੋਣ ਕਾਰਨ ਅਗਰ ਕੋਈ ਹਾਦਸਾ ਵਾਪਰਦਾ ਹੈ ਤਾਂ ਉਸ ਲਈ ਕਿਸਦੀ ਜਿੰਮੇਵਾਰੀ ਤੈਅ ਹੋਵੇਗੀ ਜੋ ਕਿ ਇਕ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਪਾਵਰਕਾਮ ਵੱਲੋਂ ਇਨ੍ਹਾਂ ਬਕਸਿਆਂ ਦੀ ਸੰਭਾਲ ਲਈ ਵੀ ਫੰਡ ਦੀ ਵਿਵਸਥਾ ਕਰਨੀ ਚਾਹੀਦੀ ਹੈ। ਉਨ੍ਹਾਂ ਪਾਵਰਕਾਮ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਖਪਤਕਾਰਾਂ ਦੀ ਇਸ ਸਮੱਸਿਆ ਤੇ ਭਵਿੱਖ ’ਚ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਨੂੰ ਦੇਖਦੇ ਹੋਏ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦਿੱਤਾ ਜਾਵੇ।
ਇਹ ਵੀ ਪੜ੍ਹੋ- ਅਕਾਲੀ ਦਲ ਦੇ ਬਾਗੀ ਧੜੇ ਦੀ ਹੋਈ ਮੀਟਿੰਗ, ਗੁਰਪ੍ਰਤਾਪ ਵਡਾਲਾ ਬੋਲੇ, ਪਾਰਟੀ 'ਚ ਹਾਵੀ ਨਹੀਂ ਹੋਵੇਗਾ ਪਰਿਵਾਰਵਾਦ
ਕਰਮਚਾਰੀਆਂ ਨੂੰ ਮੀਟਰਾਂ ਦੇ ਬਕਸੇ ਬੰਦ ਕਰਨ ਲਈ ਕਿਹਾ ਜਾਵੇਗਾ : ਐੱਸ. ਡੀ. ਓ. ਧਾਮੀ
ਇਸ ਸਬੰਧੀ ਪਾਵਰਕਾਮ ਦਫ਼ਤਰ ਸਿੰਘਪੁਰ ਦੇ ਐੱਸ. ਡੀ. ਓ. ਭਾਗ ਸਿੰਘ ਧਾਮੀ ਨੇ ਕਿਹਾ ਕਿ ਉਕਤ ਬਕਸੇ ਸਥਾਪਿਤ ਕਰਨ ਲਈ ਕਿਸੇ ਵਿਸ਼ੇਸ਼ ਫੰਡ ਦੀ ਵਿਵਸਥਾ ਨਹੀਂ ਹੈ ਪਰ ਫਿਰ ਵੀ ਉਹ ਬਿਜਲੀ ਕਰਮਚਾਰੀਆਂ ਨੂੰ ਖ਼ਸਤਾਹਾਲਤ ਬਕਸਿਆਂ ਦੀ ਹਾਲਤ ਜਾਨਣ ਅਤੇ ਉਨ੍ਹਾਂ ਦੇ ਖੁੱਲ੍ਹੇ ਦਰਵਾਜਿਆਂ ਨੂੰ ਬੰਦ ਕਰਨ ਲਈ ਹਦਾਇਤ ਕਰਨਗੇ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੀ ਇਸ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।