ਗੱਡੀ ਰੋਕ ਕੇ ਪੁਲਸ ਨੇ ਕੀਤੀ ਚੈਕਿੰਗ, ਅੱਧਾ ਕਿੱਲੋ ਅਫੀਮ ਸਣੇ ਕਾਰ ਸਵਾਰ ਕਾਬੂ, NDPS ਐਕਟ ਤਹਿਤ ਮਾਮਲਾ ਦਰਜ

Friday, Feb 16, 2024 - 09:29 PM (IST)

ਟਾਂਡਾ ਉੜਮੁੜ (ਪੰਡਿਤ, ਗੁਪਤਾ, ਮੋਮੀ, ਜਸਵਿੰਦਰ, ਸ਼ਰਮਾ)- ਟਾਂਡਾ ਪੁਲਸ ਨੇ ਸ੍ਰੀ ਹਰਗੋਬਿੰਦਪੁਰ ਰੋਡ ਤੇ ਬਿਆਸ ਦਰਿਆ ਰੜਾ ਪੁਲ ਹਾਈਟੈੱਕ ਨਾਕੇ 'ਤੇ ਇਕ ਕਾਰ ਸਵਾਰ ਨੂੰ 500 ਗ੍ਰਾਮ ਅਫੀਮ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਥਾਣਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ.ਐੱਸ.ਪੀ. ਹਰਜੀਤ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖਿਲਾਫ ਵਿੱਢੀ ਮੁਹਿੰਮ ਤਹਿਤ ਐੱਸ.ਆਈ. ਗੁਰਵਿੰਦਰ ਸਿੰਘ ਅਤੇ ਏ.ਐੱਸ.ਆਈ. ਬਲਵੀਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਦਿਲਬਾਗ ਸਿੰਘ ਪੁੱਤਰ ਬਘੇਲ ਸਿੰਘ ਵਾਸੀ ਕਾਦੀਆਂ (ਗੁਰਦਾਸਪੁਰ) ਵਜੋਂ ਹੋਈ ਹੈ।

ਥਾਣਾ ਮੁਖੀ ਨਾਗਰਾ ਨੇ ਦੱਸਿਆ ਜਦੋਂ ਚੈੱਕਿੰਗ ਦੌਰਾਨ ਮੁਲਜ਼ਮ ਦੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਕਾਰ ਵਿਚੋਂ ਅੱਧਾ ਕਿੱਲੋ ਅਫੀਮ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਹੈ | ਪਤਾ ਲਾਇਆ ਜਾ ਰਿਹਾ ਹੈ ਕਿ ਇਸ ਮੁਲਜ਼ਮ ਦੀ ਨਸ਼ੇ ਸਬੰਧੀ ਸਪਲਾਈ ਲਾਈਨ ਕੀ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Harpreet SIngh

Content Editor

Related News