ਅਸਲਾ ਧਾਰਕਾਂ ਨੂੰ ਥਾਣੇ ''ਚ ਹਥਿਆਰ ਜਮ੍ਹਾ ਕਰਵਾਉਣ ਦੇ ਹੁਕਮ
Thursday, Dec 16, 2021 - 07:08 PM (IST)
ਸ਼ਾਹਕੋਟ (ਅਰੁਣ)- ਪੰਜਾਬ ‘ਚ ਚੋਣਾਂ ਅਮਨ ਸ਼ਾਂਤੀ ਨਾਲ ਕਰਵਾਉਣ ਲਈ ਪੁਲਸ ਵਲੋਂ ਪੂਰੀ ਸਖਤੀ ਵਰਤੀ ਜਾ ਰਹੀ ਹੈ । ਜਿਸ ਦੇ ਤਹਿਤ ਸਾਰੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਪੁਲਸ ਥਾਣਿਆ 'ਚ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ।
ਇਹ ਵੀ ਪੜ੍ਹੋ : J&J ਟੀਕੇ ਦੀ ਬੂਸਟਰ ਖੁਰਾਕ ਸ਼ੁਰੂਆਤੀ ਖੁਰਾਕ ਦੇ ਦੋ ਮਹੀਨਿਆਂ ਬਾਅਦ ਦਿੱਤੀ ਜਾ ਸਕਦੀ ਹੈ : EU ਰੈਗੂਲੇਟਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਾਹਕੋਟ ਥਾਣੇ ਦੇ ਮੁਖੀ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਸੂਬੇ ਅੰਦਰ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਸ਼ਾਹਕੋਟ ਥਾਣੇ ਅਧਿਨ ਆਉਂਦੇ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਪੁਲਸ ਸਟੇਸ਼ਨ ਜਾਂ ਸਰਕਾਰ ਵੱਲੋਂ ਮੰਜੂਰਸ਼ੁਦਾ ਅਸਲਾ ਡੀਲਰਾਂ ਪਾਸ ਤੁਰੰਤ ਜਮਾਂ ਕਰਵਾਉਣੇ ਪੈਣਗੇ।
ਇਹ ਵੀ ਪੜ੍ਹੋ : EU ਦੇ ਕੁਝ ਦੇਸ਼ਾਂ 'ਚ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਟੀਕਾਕਰਨ ਸ਼ੁਰੂ
ਉਨ੍ਹਾਂ ਦੱਸਿਆ ਕਿ ਆਪਣਾ ਅਸਲਾ ਜਮ੍ਹਾਂ ਕਰਵਾਉਣ ਸਮੇਂ ਅਸਲਾ ਧਾਰਕ ਇਸ ਗੱਲ਼ ਦਾ ਖਿਆਲ ਰੱਖਣ ਕੀ ਅਸਲੇ ਦੀ ਰਸੀਦ ਜ਼ਰੂਰ ਪ੍ਰਾਪਤ ਕਰ ਲੈਣ। ਚੋਣਾਂ ਦੇ ਮੱਦੇਨਜ਼ਰ ਕਿਸੇ ਨੂੰ ਵੀ ਲਾਇਸੰਸੀ ਹਥਿਆਰ ਆਪਣੇ ਕੋਲ ਰੱਖਣ ਦੀ ਮਨਜ਼ੂਰੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਅਮਰੀਕਾ : ਫਲਾਇਡ ਦੇ ਕਤਲ ਦੇ ਮਾਮਲੇ 'ਚ ਚਾਓਵਿਨ ਨੇ ਸੰਘੀ ਦੋਸ਼ ਕੀਤੇ ਸਵੀਕਾਰ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।