ਬੋਰਵੈੱਲਾਂ ’ਚ ਬੱਚਿਆਂ ਦੇ ਡਿੱਗਣ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਦੇ ਇਸ ਜ਼ਿਲ੍ਹੇ ''ਚ ਹੁਕਮ ਜਾਰੀ
Wednesday, Feb 12, 2025 - 12:57 PM (IST)
![ਬੋਰਵੈੱਲਾਂ ’ਚ ਬੱਚਿਆਂ ਦੇ ਡਿੱਗਣ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਦੇ ਇਸ ਜ਼ਿਲ੍ਹੇ ''ਚ ਹੁਕਮ ਜਾਰੀ](https://static.jagbani.com/multimedia/2025_2image_12_57_033819493untitled-19copy.jpg)
ਕਪੂਰਥਲਾ (ਮਹਾਜਨ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਬੋਰਵੈੱਲਾਂ ’ਚ ਛੋਟੇ ਬੱਚਿਆਂ ਦੇ ਡਿੱਗਣ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਭਵਿੱਖ ’ਚ ਅਜਿਹੀਆਂ ਘਟਨਾਵਾਂ ’ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਕਮਾਂ ਅਨੁਸਾਰ ਸਾਰੀਆਂ ਖਾਲੀ ਪਈਆਂ ਬੋਰਵੈੱਲਾਂ ਅਤੇ ਟਿਊਬਵੈੱਲਾਂ ਨੂੰ ਠੀਕ ਢੰਗ ਨਾਲ ਕੈਪਿੰਗ ਕਰਨਾ ਅਤੇ ਭਰਨਾ ਜ਼ਰੂਰੀ ਹੈ ਤਾਂ ਜੋ ਇਨ੍ਹਾਂ ਤੱਕ ਕਿਸੇ ਬੱਚੇ ਦੀ ਪਹੁੰਚ ਨਾ ਹੋ ਸਕੇ।
ਉਨ੍ਹਾਂ ਕਿਹਾ ਕਿ ਜ਼ਮੀਨਦਾਰਾਂ ਅਤੇ ਬੋਰਵੈੱਲ ਪੁੱਟਣ ਵਾਲੀਆਂ ਏਜੰਸੀਆਂ ਇਸ ਕੰਮ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਟੀਮਾਂ ਵੱਲੋਂ ਖੁੱਲ੍ਹੀਆਂ ਬੋਰਵੈੱਲਾਂ ਨਾਲ ਜੁੜੇ ਖ਼ਤਰੇ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇ ਤਾਂ ਜੋ ਹੇਠਲੇ ਪੱਧਰ ਤੱਕ ਲੋਕਾਂ ਨੂੰ ਖੁੱਲ੍ਹੇ ਬੋਰਵੈੱਲਾਂ ਕਾਰਨ ਹੁੰਦੇ ਹਾਦਸਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਬਨਾਰਸ ਵਿਖੇ ਚੜ੍ਹਾਏ ਗਏ ਸੋਨੇ ਦੇ ਬਣੇ 'ਹਰਿ' ਦੇ ਨਿਸ਼ਾਨ ਸਾਹਿਬ
ਡਿਪਟੀ ਕਮਿਸ਼ਨਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਕਿਹਾ ਕਿ ਬੋਰਵੈੱਲ ਆਪ੍ਰੇਟਰ ਬੋਰਵੈੱਲ ਪੁੱਟਣ ਜਾਂ ਮੁਰੰਮਤ ਕਰਨ ਦੌਰਾਨ ਚਿਤਾਵਨੀ ਦਾ ਸਾਈਨ ਲਾਉਣਾ ਯਕੀਨੀ ਬਣਾਉਣਗੇ ਅਤੇ ਜ਼ਿਲ੍ਹਾ ਪੱਧਰੀ ਟੀਮ ਬੋਰਵੈੱਲ ਦੀ ਨਿਯਮਿਤ ਜਾਂਚ ਕਰਨ ਦੇ ਨਾਲ-ਨਾਲ ਬੋਰਵੈੱਲਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧਾਂ ਦੀ ਵੀ ਪਰਖ ਕਰੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਬੋਰਵੈੱਲ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਕੰਮ ਦਾ ਕਹਿ ਕੇ ਘਰੋਂ ਬਾਹਰ ਗਿਆ ਸੀ ਪੁੱਤ, ਅਗਲੇ ਦਿਨ ਨਹਿਰ ਕੋਲ ਇਸ ਹਾਲ 'ਚ ਵੇਖ ਪਰਿਵਾਰ ਦੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e