ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਲਈ ਜਥੇਬੰਦੀਆਂ ਨੇ ਡੀ. ਐੱਸ. ਪੀ. ਟਾਂਡਾ ਨੂੰ ਦਿੱਤਾ ਮੰਗ-ਪੱਤਰ

04/26/2021 5:07:21 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਬੀਤੇ ਦਿਨੀਂ ਟਾਂਡਾ ਦੇ ਸੋਸ਼ਲ ਐਕਟੀਵਿਸਟ ਲੋਕ ਇਨਕਲਾਬ ਮੰਚ ਦੇ ਸਰਪ੍ਰਸਤ ਹਰਦੀਪ ਖੁੱਡਾ ਨੂੰ ਸੋਸ਼ਲ ਸਾਈਟਸ ਉੱਤੇ ਗਾਲੀ-ਗਲੋਚ ਕਰਨ ਅਤੇ ਧਮਕੀਆਂ ਦੇਣ ਵਾਲੇ ਅਨਸਰਾਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਟਾਂਡਾ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਪੁਲਸ ਪ੍ਰਸ਼ਾਸਨ ਨੂੰ ਮੰਗ-ਪੱਤਰ ਭੇਟ ਕੀਤਾ । ਇਹ ਮੰਗ-ਪੱਤਰ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਨੂੰ ਜੰਗਵੀਰ ਸਿੰਘ ਰਸੂਲਪੁਰ, ਅਮਰਜੀਤ ਸਿੰਘ ਸੰਧੂ, ਮਨਜੀਤ ਸਿੰਘ ਖਾਲਸਾ, ਅਜੀਬ ਦਵੇਦੀ, ਸ਼ਿਵ ਕੁਮਾਰ ਆਦਿ ਦੀ ਅਗਵਾਈ ’ਚ ਸੌਂਪਿਆ ਗਿਆ।

ਇਸ ਦੌਰਾਨ ਦੋਆਬਾ ਕਿਸਾਨ ਕਮੇਟੀ, ਲੋਕ ਇਨਕਲਾਬ ਮੰਚ, ਸਰਬੱਤ ਦਾ ਭਲਾ ਸੇਵਾ ਸੁਸਾਇਟੀ, ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ, ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਭਾਈ ਘਨ੍ਹੱਈਆ ਟਰੱਸਟ, ਬਾਬਾ ਫਤਿਹ ਸਿੰਘ ਸੁਸਾਇਟੀ, ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਆਦਿ ਜਥੇਬੰਦੀਆਂ ਦੇ ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਕੇ ਸਮਾਜ ਸੇਵੀ ਨਾਲ ਘਿਨਾਉਣੀ ਹਰਕਤ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ’ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਮਜਬੂਰਨ ਸੰਘਰਸ਼ ਕਰਨਗੇ। ਇਸ ਮੌਕੇ ਗੁਰਪਾਲ ਸਿੰਘ ਜੌੜਾ, ਸੁਖਨਿੰਦਰ ਸਿੰਘ ਕਲੋਟੀ, ਰਮਣੀਕ ਸਿੰਘ, ਸੁਖਦੇਵ ਰਾਜ, ਜਗਜੀਤ ਸਿੰਘ, ਇੰਦਰਜੀਤ ਸਿੰਘ, ਤਜਿੰਦਰ ਸਿੰਘ ਢਿੱਲੋਂ, ਡਾ. ਬਲਵੀਰ ਸਿੰਘ, ਦਵਿੰਦਰ ਸਿੰਘ ਮੂਨਕ, ਪ੍ਰਦੀਪ ਸਿੰਘ, ਰਜਿੰਦਰ ਸਿੰਘ, ਬਲਜੀਤ ਸਿੰਘ, ਨਵਦੀਪ ਸਿੰਘ ਆਦਿ ਮੌਜੂਦ ਸਨ। 

Manoj

This news is Content Editor Manoj