ਬਿਜਲੀ ਸਪਲਾਈ ਚਾਲੂ ਨਾ ਹੋਣ ''ਤੇ ਕਿਸਾਨਾਂ ਨੂੰ ਝੱਲਣੀਆਂ ਪਈਆਂ ਮੁਸ਼ਕਿਲਾਂ

06/22/2020 11:15:08 AM

ਕਪੂਰਥਲਾ (ਮਹਾਜਨ)— ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਖੇਤਾਂ 'ਚ ਝੋਨੇ ਦੀ ਬਿਜਾਈ ਜ਼ੋਰਾਂ 'ਤੇ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਫਸਲ 'ਚ ਪਾਣੀ ਲਗਾਉਣ ਲਈ ਬਿਜਲੀ ਸਪਲਾਈ ਦੀ ਕਾਫੀ ਜ਼ਰੂਰਤ ਹੁੰਦੀ ਹੈ ਪਰ ਕਰੀਬ 24 ਘੰਟਿਆਂ ਤੋਂ ਬਾਅਦ ਬਿਜਲੀ ਸਪਲਾਈ ਕਾਰਨ ਕਪੂਰਥਲਾ ਖੇਤਰ 'ਤੇ ਆਸ-ਪਾਸ ਪਿੰਡਾਂ ਦੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਸਬੰਧੀ ਸਾਬਕਾ ਕੌਂਸਲਰ ਹਰਬੰਸ ਸਿੰਘ ਵਾਲੀਆ ਨੇ ਦੱਸਿਆ ਕਿ ਬੀਤੇ ਦਿਨ ਸ਼ੁਕਰਵਾਰ ਦੀ ਸ਼ਾਮ ਤੇਜ਼ ਹਨ੍ਹੇਰੀ ਆਉਣ ਤੋਂ ਬਾਅਦ ਪੂਰੇ ਸ਼ਹਿਰ ਦੀ ਬਿਜਲੀ ਗੁੱਲ ਹੋ ਗਈ ਸੀ ਪਰ ਬਿਜਲੀ ਕਰਮਚਾਰੀਆਂ ਨੇ ਘਰੇਲੂ ਅਤੇ ਇੰਡਸਟਰੀ ਲਾਈਨਾਂ ਨੂੰ ਠੀਕ ਕਰਕੇ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਪਰ ਖੇਤਾਂ 'ਚ ਕਿਸਾਨਾਂ ਵੱਲੋਂ ਲਗਾਈ ਗਈ ਮੋਟਰਾਂ ਦੀ ਲਾਈਨ ਠੀਕ ਨਾ ਕੀਤੇ ਜਾਣ ਨਾਲ ਸਬੰਧਤ ਕਿਸਾਨ ਪਰੇਸ਼ਾਨ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੋਟਰਾਂ ਦੀ ਬਿਜਲੀ ਸਪਲਾਈ ਚਾਲੂ ਕਰਵਾਉਣ ਸਬੰਧੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਕੀਤੀ ਗਈ ਪਰ 24 ਘੰਟੇ ਬੀਤ ਜਾਣ ਦੇ ਬਾਅਦ ਵੀ ਅਜੇ ਤੱਕ ਬਿਜਲੀ ਸਪਲਾਈ ਚਾਲੂ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ: ਅਫਸਰਸ਼ਾਹੀ ਤੇ ਮੰਤਰੀਆਂ ਦਾ ਵਿਵਾਦ, ਪ੍ਰਤਾਪ ਬਾਜਵਾ ਨੇ ਮੁੜ ਘੇਰੀ ਕੈਪਟਨ ਸਰਕਾਰ

ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਕਿਸਾਨਾਂ ਨੂੰ ਸਿੱਧੀ ਬਿਜਾਈ ਦੇ ਲਈ ਪ੍ਰੇਰਿਤ ਕਰ ਰਹੀ ਹੈ ਪਰ ਦੂਜੇ ਪਾਸੇ ਕਰੀਬ ਇਕ ਦਿਨ ਤੋਂ ਬਿਜਲੀ ਸਪਲਾਈ ਤੋਂ ਵਾਂਝੇ ਚੱਲ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਹੀਂ ਕਰਵਾਇਆ ਜਾ ਰਿਹਾ, ਜਿਸਦੇ ਕਾਰਨ ਕਿਸਾਨਾਂ 'ਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਉੱਥੇ ਹੀ ਪ੍ਰਭਾਵਿਤ ਕਿਸਾਨ ਸ਼ਿੰਦਾ ਸਰਪੰਚ, ਪ੍ਰੀਤ ਸਿੰਘ, ਸੰਤੋਖ ਸਿੰਘ, ਬਲਵਿੰਦਰ ਸਿੰਘ, ਮਨੋਹਰ ਸਿੰਘ, ਕਰਨੈਲ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਤੇਜ ਹਨ੍ਹੇਰੀ ਕਾਰਨ ਔਜਲਾ, ਕੁਤਬਪੁਰ, ਤਲਵੰਡੀ ਫੀਡਰ ਬੰਦ ਪਏ ਹਨ, ਜਿਸ ਕਾਰਣ ਪਿੰਡ ਮਨਸੂਰਵਾਲ, ਔਜਲਾ, ਧਾਲੀਵਾਲ, ਕੁਤਬਪੁਰ, ਤਲਵੰਡੀ, ਰਜਾਪੁਰ ਆਦਿ ਪਿੰਡ ਬਿਜਲੀ ਸਪਲਾਈ ਤੋਂ ਵਾਂਝੇ ਹਨ।


shivani attri

Content Editor

Related News