ਹੁਸ਼ਿਆਰਪੁਰ ''ਚ ਹੁਣ ਤੱਕ ਹੋਈ 94,146 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ, ਲਿਫ਼ਟਿੰਗ ''ਚ ਹੋਰ ਹੋਵੇਗੀ ਤੇਜ਼ੀ

10/16/2021 2:00:57 PM

ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸ਼ੁੱਕਰਵਾਰ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਅਤੇ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ’ਚੋਂ ਲਿਫ਼ਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੀ ਫ਼ਸਲ ਮੰਡੀ ਵਿਚ ਪੁੱਜਣ ਉਪਰੰਤ ਨਿਰਧਾਰਤ ਸਮੇਂ ਵਿਚ ਖ਼ਰੀਦ ਕਰਕੇ ਅਦਾਇਗੀ ਵੀ ਸਮੇਂ-ਸਿਰ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਖੁਰਾਕ ਸਪਲਾਈਜ਼ ਅਧਿਕਾਰੀ ਅਤੇ ਝੋਨੇ ਦੀ ਖ਼ਰੀਦ ਵਿਚ ਸ਼ਾਮਲ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਫ਼ਸਲ ਦੀ ਖ਼ਰੀਦ ਸਬੰਧੀ ਸਾਰੇ ਪੁਖਤਾ ਪ੍ਰਬੰਧ ਹਨ ਅਤੇ ਕਿਸੇ ਵੀ ਕਿਸਾਨ ਨੂੰ ਮੰਡੀ ਵਿਚ ਖਰੀਦ ਆਦਿ ਲਈ ਕੋਈ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਲੋੜੀਂਦਾ ਬਾਰਦਾਨਾ ਵੀ ਜ਼ਿਲ੍ਹੇ ਦੀਆਂ ਮੰਡੀਆਂ ਲਈ ਉਪਲੱਬਧ ਹੈ, ਜਿਸ ਕਰਕੇ ਅਜਿਹੀ ਵੀ ਕੋਈ ਘਾਟ ਕਾਰਨ ਖਰੀਦ ਵਿਚ ਖੜੌਤ ਨਾ ਆਵੇ।

ਇਹ ਵੀ ਪੜ੍ਹੋ: ਦੁਸਹਿਰੇ ਦੇ ਤਿਉਹਾਰ ਮੌਕੇ ਦੋ ਕਰੋੜ ਦੀਆਂ ਜਲੇਬੀਆਂ ਖਾ ਗਏ ਜਲੰਧਰ ਵਾਸੀ

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ 95,475 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ’ਚੋਂ 94,146 ਮਿਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ, ਜਿਸ ਉਪਰੰਤ ਕਿਸਾਨਾਂ ਲਈ 135.52 ਕਰੋੜ ਰੁਪਏ ਦੀ ਅਦਾਇਗੀ ਨੂੰ ਵੀ ਕਲੀਅਰ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਖੁਰਾਕ ਸਪਲਾਈਜ਼ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਮੰਡੀਆਂ ਵਿਚ 13,441 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਉਨ੍ਹਾ ਦੱਸਿਆ ਕਿ ਇਸ ਵਾਰ 4.48 ਲੱਖ ਮੀਟ੍ਰਿਕ ਟਨ ਖ਼ਰੀਦ ਦੀ ਸੰਭਾਵਨਾ ਹੈ ਅਤੇ ਜ਼ਿਲ੍ਹੇ ਵਿਚਲੇ 50 ਦੇ ਕਰੀਬ ਸ਼ਹਿਰਾਂ ਦੀ ਵੱਖ-ਵੱਖ ਮੰਡੀਆਂ ਨਾਲ ਲਿੰਕਿੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਦੀ ਕਾਰਜ ਪ੍ਰਣਾਲੀ ਦੇ ਕਾਇਲ ਹੋਏ ਲੋਕ, ਹਵਾਈ ਸਫ਼ਰ ਦੌਰਾਨ ਸਰਕਾਰੀ ਫਾਈਲਾਂ ਨਿਪਟਾਈਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri