ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਡਿਪਟੀ ਕਮਿਸ਼ਨਰ

Monday, Oct 12, 2026 - 07:33 PM (IST)

ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ। 10 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਕੁੱਲ ਆਮਦ 1,09,103 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ, ਜਦੋਂਕਿ ਇਸ ’ਚੋਂ 1,07,775 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ’ਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,07,159 ਮੀਟ੍ਰਿਕ ਟਨ ਅਤੇ ਨਿੱਜੀ ਖਰੀਦ ਰਾਹੀਂ 616 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨਾ ਪ੍ਰਸ਼ਾਸਨ ਦੀ ਪਹਿਲ ਹੈ। ਜ਼ਿਲ੍ਹੇ ’ਚ ਹੁਣ ਤੱਕ ਕਿਸਾਨਾਂ ਨੂੰ 175.92 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਅਦਾਇਗੀ ਲਈ ਨਿਰਧਾਰਤ 48 ਘੰਟਿਆਂ ਦੇ ਮਾਪਦੰਡ ਅਨੁਸਾਰ 100 ਫ਼ੀਸਦੀ ਭੁਗਤਾਨ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 10 ਅਕਤੂਬਰ ਨੂੰ 7,249 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ, ਜਦਕਿ ਹੁਣ ਤੱਕ ਕੁੱਲ੍ਹ 17,337 ਮੀਟ੍ਰਿਕ ਟਨ ਝੋਨਾ ਮੰਡੀਆਂ ’ਚੋਂ ਚੁੱਕਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ’ਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਬਰਕਰਾਰ ਰੱਖੇ ਜਾਣ, ਖਰੀਦੇ ਗਏ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਅਤੇ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News