ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਜਾਰੀ, ਹੁਣ ਤੱਕ ਮੰਡੀਆਂ ‘ਚ ਹੋਈ 5227 ਮੀਟ੍ਰਿਕ ਟਨ ਦੀ ਆਮਦ

Monday, Sep 29, 2025 - 06:33 PM (IST)

ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਜਾਰੀ, ਹੁਣ ਤੱਕ ਮੰਡੀਆਂ ‘ਚ ਹੋਈ 5227 ਮੀਟ੍ਰਿਕ ਟਨ ਦੀ ਆਮਦ

ਨਵਾਂਸ਼ਹਿਰ (ਤ੍ਰਿਪਾਠੀ)- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ 17 ਨਮੀ ਵਾਲਾ ਝੋਨਾ ਲਿਆਉਣ ਨਾਲ ਉਨ੍ਹਾਂ ਦੀ ਫ਼ਸਲ ਬਿਨਾਂ ਕਿਸੇ ਦੇਰੀ ਨਾਲ ਦੀ ਨਾਲ ਖ਼ਰੀਦ ਹੋ ਸਕੇਗੀ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚੱਲਣ ਬਾਰੇ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ 30 ਪੱਕੀਆਂ ਮੰਡੀਆਂ ਅਤੇ 10 ਆਰਜ਼ੀ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ 5227 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 4400 ਮੀਟ੍ਰਿਕ ਟਨ ਦੇ ਕਰੀਬ ਫ਼ਸਲ ਖ਼ਰੀਦੀ ਜਾ ਚੁੱਕੀ ਹੈ, ਜੋ ਕੁੱਲ੍ਹ ਆਮਦ ਦਾ 84 ਫ਼ੀਸਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਅਤੇ ਸਮੇਂ-ਸਿਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ 7.35 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਜਾਰੀ ਕੀਤੇ ਜਾ ਚੁੱਕੇ ਹਨ। 

ਇਹ ਵੀ ਪੜ੍ਹੋ: Punjab: ਰੇਲਵੇ ਵਿਭਾਗ ਦੀ ਵੱਡੀ ਕਾਰਵਾਈ! 62 ਯਾਤਰੀਆਂ ਨੂੰ ਲੱਗਾ 32 ਹਜ਼ਾਰ ਰੁਪਏ ਦਾ ਜੁਰਮਾਨਾ
ਉਨ੍ਹਾਂ ਦੱਸਿਆ ਕਿ ਸਬੰਧਤ ਅਧਿਆਰੀਆਂ ਨੂੰ ਲਿਫ਼ਟਿੰਗ ਤੇਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਆਉਂਦੇ ਦਿਨਾਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਦੀ ਹਰ ਲੋੜੀਂਦੀ ਸਹੂਲਤ ਲਈ ਵਚਨਬੱਧ ਹੈ ਤਾਂ ਕਿ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜੀ ਜਾ ਸਕੇ। ਜਿਕਰਯੋਗ ਹੈ ਕਿ ਜ਼ਿਲ੍ਹੇ ਵਿਚ 3.88 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ ਅਤੇ ਝੋਨੇ ਦੀ ਐੱਮ. ਐੱਸ. ਪੀ. 2389 ਰੁਪਏ ਪ੍ਰਤੀ ਕੁਇੰਟਲ ਤੈਅ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡੂੰਘੀ ਹੋ ਰਹੀ ਕਾਂਗਰਸ 'ਚ ਧੜੇਬੰਦੀ, ਚਿੰਤਾ 'ਚ ਹਾਈਕਮਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News