ਨਵਾਂਸ਼ਹਿਰ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਜਾਰੀ, ਕੁੱਲ੍ਹ ਆਮਦ ਦੀ 99 ਫ਼ੀਸਦੀ ਖ਼ਰੀਦ : ਡਿਪਟੀ ਕਮਿਸ਼ਨਰ
Monday, Oct 06, 2025 - 06:56 PM (IST)

ਨਵਾਂਸ਼ਹਿਰ (ਤ੍ਰਿਪਾਠੀ)-ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ’ਚ ਕੋਈ ਦਿੱਕਤ ਨਾ ਆ ਸਕੇ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦ ਪ੍ਰਕਿਰੀਆ ਬਿਨਾਂ ਕਿਸੇ ਅੜਚਨ ਤੋਂ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 31532 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ’ਚੋਂ ਕੁੱਲ੍ਹ 31240 ਮੀਟਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ: Punjab: ਲਾਟਰੀ ਦੇ ਲਾਲਚ 'ਚ ਫਸਿਆ ਗ੍ਰੰਥੀ ਸਿੰਘ, ਮੋਬਾਇਲ ਦੀ ਐਡ ਕਰਕੇ ਹੋ ਗਈ ਜੱਗੋ ਤੇਹਰਵੀਂ
ਉਨ੍ਹਾਂ ਦੱਸਿਆ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ’ਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ 17 ਫ਼ੀਸਦੀ ਨਮੀਂ ਵਾਲਾ ਝੋਨਾ ਹੀ ਮੰਡੀਆਂ ’ਚ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ, ਜਿਸ ਨਾਲ ਕਿਸਾਨਾਂ ਦੀ ਫ਼ਸਲ ਨੂੰ ਨਾਲੋ-ਨਾਲ ਖ਼ਰੀਦ ਕੀਤਾ ਜਾ ਸਕੇਗਾ ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਆਈ ਕੁੱਲ੍ਹ ਫ਼ਸਲ ’ਚੋਂ 99 ਫ਼ੀਸਦੀ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 48 ਘੰਟਿਆਂ ’ਚ ਲਗਾਤਾਰ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਕਿਸਾਨਾਂ ਦੇ ਖ਼ਾਤਿਆਂ ’ਚ 69.58 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਮੰਡੀਆਂ ’ਚ ਝੋਨਾ ਜਮ੍ਹਾ ਨਾ ਹੋ ਸਕੇ ।
ਇਹ ਵੀ ਪੜ੍ਹੋ: ਪੰਜਾਬ 'ਚ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ Alert ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8