ਝੋਨੇ ਦੀ ਖ਼ਰੀਦ ਮੰਗਲਵਾਰ ਤੋਂ, ਨਵਾਂਸ਼ਹਿਰ ਜ਼ਿਲ੍ਹੇ ''ਚ 30 ਪੱਕੀਆਂ ਤੇ 10 ਆਰਜੀ ਮੰਡੀਆਂ ਸਥਾਪਤ

Monday, Sep 15, 2025 - 06:51 PM (IST)

ਝੋਨੇ ਦੀ ਖ਼ਰੀਦ ਮੰਗਲਵਾਰ ਤੋਂ, ਨਵਾਂਸ਼ਹਿਰ ਜ਼ਿਲ੍ਹੇ ''ਚ 30 ਪੱਕੀਆਂ ਤੇ 10 ਆਰਜੀ ਮੰਡੀਆਂ ਸਥਾਪਤ

ਨਵਾਂਸ਼ਹਿਰ (ਤ੍ਰਿਪਾਠੀ)- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਮੰਗਲਵਾਰ ਤੋਂ ਸ਼ੁਰੂ ਹੋਵੇਗੀ, ਜਿਸ ਲਈ ਕੁੱਲ੍ਹ 30 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਤਾਂ ਕਿ ਕਿਸਾਨ ਆਪਣੀ ਫ਼ਸਲ ਸੁਖਾਲੇ ਢੰਗ ਨਾਲ ਵੇਚ ਸਕਣ । ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਨਗਰੇਨ, ਪਨਸਪ, ਮਾਰਕਫੈਡ, ਵੇਅਰਹਾਊਸ ਅਤੇ ਐੱਫ਼. ਸੀ. ਆਈ. ਵੱਲੋਂ ਕਿਸਾਨਾਂ ਦੀ ਫ਼ਸਲ ਖ਼ਰੀਦੀ ਜਾਵੇਗੀ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪੱਖੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ 3.88 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਅਤੇ ਹਰੇਕ ਮੰਡੀ ਵਿੱਚ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਦੀ ਲੌੜ ਅਨੁਸਾਰ ਬੰਦੋਬਸਤ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਰੀਫ਼ ਸੀਜ਼ਨ 2025-26 ਦੇ ਮੱਦੇਨਜ਼ਰ ਖ਼ਰੀਦ ਏਜੰਸੀਆਂ ਨੂੰ ਵੀ ਲੋੜੀਂਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ:  ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ

ਕਿਸਾਨਾਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣਾ ਯਕੀਨੀ ਬਣਾਉਣ ਤਾਂ ਕਿ ਨਿਰਧਾਰਤ ਸਮੇਂ ਵਿੱਚ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 30 ਪੱਕੀਆਂ ਅਤੇ 10 ਆਰ. ਜੀ. ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਜਿੱਥੇ ਲੋੜੀਂਦੀ ਗਿਣਤੀ ਵਿੱਚ ਬਾਰਦਾਨਾ ਵੀ ਉਪਲਬੱਧ ਕਰਵਾਇਆ ਜਾ ਚੁੱਕਾ ਹੈ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੇ ਦਰਮਿਆਨ ਹੀ ਕੰਬਾਇਨਾਂ ਚਲਵਾਉਣ ਅਤੇ ਕੰਬਾਇੰਨ ’ਤੇ ਸੁਪਰ ਐੱਸ. ਐੱਮ. ਐੱਸ. ਜ਼ਰੂਰ ਲੱਗਾ ਹੋਵੇ । ਉਨ੍ਹਾ ਕਿਹਾ ਕਿ ਮੰਡੀਆਂ ਵਿੱਚ 17 ਨਮੀ ਵਾਲੇ ਝੋਨੇ ਨੂੰ ਹੀ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ ।

ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਵਾਸੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ! ਪਿੰਡਾਂ 'ਚ ਮਤੇ ਪਾਸ ਕਰਕੇ ਲਏ ਗਏ ਵੱਡੇ ਫ਼ੈਸਲੇ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਫ਼ ਸੀਜ਼ਨ ਦੇ ਮੱਦੇਨਜਰ ਨਵਾਂਸ਼ਹਿਰ, ਰਾਹੋਂ, ਬੰਗਾ, ਬਹਿਰਾਮ, ਕਟਾਰਿਆਂ, ਜਾਡਲਾ, ਸੂੰਢ ਮਕਸੂਦਪੁਰ, ਫਾਂਬੜਾ, ਬਕਾਪੁਰ, ਬਲਾਚੌਰ, ਸਾਹਿਬਾ, ਮਕੰਦਪੁਰ, ਹਕੀਮਪੁਰ, ਪਠਲਾਵਾ, ਗਰਚਾ, ਦੁਪਾਲਪੁਰ, ਨਾਨੋਵਾਲ ਬੇਟ, ਜੱਬੋਵਾਲ, ਬਜੀਦਪੁਰ, ਕਾਠਗੜ੍ਹ, ਟੋਂਸਾ, ਮਹਿਲ ਗਹਿਲਾਂ, ਉੱਚਾ ਲਧਾੜਾਂ, ਮੋਹਰਾਂ, ਬਹਿਲੂਰ ਕਲਾਂ, ਧੈਂਗੜਪੁਰ, ਮਝੂੜ, ਮੀਰਪੁਰ ਜੱਟਾਂ, ਕਰਾਵਰ ਅਤੇ ਸੜੋਆ ਵਿਖੇ ਝੋਨੇ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੰਬਾਇੰਨ ਮਾਲਕਾਂ ਨਾਲ ਮੀਟਿੰਗ ਕਰਕੇ ਪਹਿਲਾਂ ਹੀ ਨਿਰਧਾਰਤ ਸਮੇਂ ਬਾਰੇ ਜਾਣੂ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ: ਜਲੰਧਰ ਵਾਲਿਆਂ ਲਈ ਅਹਿਮ ਖ਼ਬਰ! ਇਸ Main Chowk ਤੋਂ ਲੰਘਣ ਤੋਂ ਪਹਿਲਾਂ ਵਰਤਣ ਥੋੜ੍ਹੀ ਸਾਵਧਾਨੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News