ਝੋਨੇ ਦੀ ਖ਼ਰੀਦ ਨੇ ਫੜ੍ਹੀ ਤੇਜ਼ੀ, 7127 ਮੀਟਰਿਕ ਟਨ ਦੀ ਖ਼ਰੀਦ, 12 ਕਰੋੜ ਤੋਂ ਵੱਧ ਦੀ ਅਦਾਇਗੀ

Thursday, Sep 25, 2025 - 06:51 PM (IST)

ਝੋਨੇ ਦੀ ਖ਼ਰੀਦ ਨੇ ਫੜ੍ਹੀ ਤੇਜ਼ੀ, 7127 ਮੀਟਰਿਕ ਟਨ ਦੀ ਖ਼ਰੀਦ, 12 ਕਰੋੜ ਤੋਂ ਵੱਧ ਦੀ ਅਦਾਇਗੀ

ਕਪੂਰਥਲਾ (ਮਹਾਜਨ)- ਕਪੂਰਥਲਾ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਨੇ ਤੇਜ਼ੀ ਫੜ੍ਹ ਲਈ ਹੈ। ਬੀਤੇ ਕੱਲ੍ਹ ਤੱਕ ਜ਼ਿਲ੍ਹੇ ਦੀਆਂ 42 ਮੰਡੀਆਂ ਵਿੱਚ 7705 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 7127 ਮੀਟਰਕ ਟਨ ਦੀ ਖ਼ਰੀਦ ਹੋ ਗਈ ਹੈ, ਜੋਕਿ 93 ਫ਼ੀਸਦੀ ਬਣਦਾ ਹੈ । ਇਸ ਸਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਖ਼ਰੀਦ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਵੀ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਜਿਸ ਤਹਿਤ 12.6 ਕਰੋੜ ਰੁਪਏ ਕਿਸਾਨਾਂ ਨੂੰ ਬੈਂਕ ਖ਼ਾਤਿਆਂ ਵਿੱਚ ਭੇਜੇ ਜਾ ਚੁੱਕੇ ਹਨ ।

ਇਹ ਵੀ ਪੜ੍ਹੋ: ਪੰਜਾਬ ਵਾਸੀ ਥੋੜ੍ਹਾ ਸੰਭਲ ਕੇ! ਮੰਡ ਖੇਤਰ ਦੇ ਪਿੰਡਾਂ 'ਚ ਮੰਡਰਾ ਰਿਹੈ ਅਜੇ ਵੀ ਖ਼ਤਰਾ, ਮੁਸ਼ਕਿਲ 'ਚ ਪਏ ਕਿਸਾਨ

ਜ਼ਿਕਰਯੋਗ ਹੈ ਕਿ ਮਾਰਕਫੈੱਡ ਵੱਲੋਂ 2838 ਮੀਟਰਕ ਟਨ, ਪਨਗਰੇਨ ਵੱਲੋਂ 2831 ਮੀਟਰਿਕ ਟਨ, ਪਨਸਪ ਵੱਲੋਂ 979 ਮੀਟਰਿਕ ਟਨ ਜਦਕਿ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 207 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ । ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁਪਰ ਐੱਸ. ਐੱਮ. ਐੱਸ. ਵਾਲੀ ਕੰਬਾਇਨ ਨਾਲ ਹੀ ਝੋਨੇ ਦੀ ਕਟਾਈ ਕਰਵਾਉਣ । ਇਸ ਤੋਂ ਇਲਾਵਾ ਝੋਨੇ ਦੀ ਕਟਾਈ ਵੇਲੇ ਨਮੀ ਤੋਂ ਬਚਾਅ ਲਈ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ। ਪੰਚਾਲ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮੰਡੀ ਵਿਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

ਇਹ ਵੀ ਪੜ੍ਹੋ: ਜਲੰਧਰ 'ਚ ਹੁਣ ਬਰਲਟਨ ਪਾਰਕ ਨਹੀਂ ਸਗੋਂ ਇਸ ਪਾਰਕ 'ਚ ਲੱਗੇਗੀ ਪਟਾਕਾ ਮਾਰਕਿਟ, DC ਵੱਲੋਂ NOC ਜਾਰੀ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News