ਝੋਨੇ ਦੀ ਖ਼ਰੀਦ ਨੇ ਫੜੀ ਰਫ਼ਤਾਰ, 1.16 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖ਼ਰੀਦ

Thursday, Oct 17, 2024 - 05:29 AM (IST)

ਕਪੂਰਥਲਾ (ਮਹਾਜਨ)-ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਨੇ ਰਫ਼ਤਾਰ ਫੜ ਲਈ ਹੈ ਅਤੇ ਬੀਤੇ ਕੱਲ੍ਹ ਤੱਕ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਦੇ ਖਾਤਿਆਂ ’ਚ 197.74 ਕਰੋੜ ਰਪੁਏ ਦੀ ਬਣਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਚਾਲੂ ਸੀਜ਼ਨ 2024-25 ਦੌਰਾਨ ਜ਼ਿਲ੍ਹੇ ਭਰ ਵਿਚ 7 ਲੱਖ 60 ਹਜ਼ਾਰ ਮੀਟਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਜਿਸ ਤਹਿਤ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 1 ਲੱਖ 18 ਹਜ਼ਾਰ ਮੀਟਰਕ ਟਨ ਤੋਂ ਵੱਧ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 1 ਲੱਖ 16 ਹਜ਼ਾਰ ਮੀਟਰਿਕਟਨ ਦੇ ਕਰੀਬ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਆਮਦ ਹੋਏ ਝੋਨੇ ਦੀ ਖ਼ਰੀਦ ਦਾ 97 ਫ਼ੀਸਦੀ ਬਣਦਾ ਹੈ।

ਇਹ ਵੀ ਪੜ੍ਹੋ- ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੀ ਜਯੰਤੀ ਮੌਕੇ ਜਲੰਧਰ 'ਚ ਸ਼ੋਭਾ ਯਾਤਰਾ, ਪਹੁੰਚੇ CM ਭਗਵੰਤ ਮਾਨ

ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਜਿਣਸ ਦੇ ਬਦਲੇ 197.74 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਮਿੱਥੇ ਸਮੇਂ ਦੌਰਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੇ ਗਏ ਕੁੱਲ 115100.40 ਮੀਟਰਕ ਟਨ ਝੋਨੇ ਵਿਚ ਪਨਗਰੇਨ ਵਲੋਂ 39350.42 ਮੀਟਰਿਕ ਟਨ, ਮਾਰਕਫੈੱਡ ਵਲੋਂ 37867.48 ਮੀਟਰਿਕ ਟਨ, ਪਨਸਪ ਵਲੋਂ 27666.50 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 9346 ਮੀਟਰਿਕ ਟਨ ਖਰੀਦ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚ ਪੀਣ ਵਾਲਾ ਪਾਣੀ, ਸ਼ੈੱਡ ਅਤੇ ਤਰਪਾਲਾਂ ਤੋਂ ਇਲਾਵਾ ਹੋਰ ਲੋੜੀਂਦੀਆਂ ਸਹੂਲਤਾਂ ਉਪਲੱਬਧ ਹਨ ਤਾਂ ਜੋ ਕਿਸਾਨਾਂ ਨੂੰ ਮੰਡੀ ਵਿਚ ਲਿਆਂਦੀ ਫ਼ਸਲ ਨੂੰ ਵੇਚਨ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਿਸਾਨਾਂ ਦੀ ਖਰੀਦੀ ਗਈ ਫ਼ਸਲ ਦੀ ਅਦਾਇਗੀ ਸਮੇਂ ਸਿਰ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਜਿਣਸ ਦੀ ਸਮੇਂ ਸਿਰ ਖ਼ਰੀਦ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਝੋਨੇ ਦੀ ਕਟਾਈ ਨਾ ਕੀਤੀ ਜਾਵੇ ਅਤੇ ਝੋਨੇ ਦੀ ਨਾੜ ਨੂੰ ਅੱਗ ਲਾਉਣ ਤੋਂ ਖੁਰੇਜ ਕੀਤਾ ਜਾਵੇ ਤਾਂ ਜੋ ਝੋਨੇ ਦੀ ਰਹਿੰਦ-ਖਹੂੰਦ ਨੂੰ ਅੱਗ ਲਾਉਣ ਤੋਂ ਪੈਦਾ ਹੁੰਦੀਆਂ ਬੀਮਾਰੀਆਂ ਅਤੇ ਵਾਤਾਵਰਨ ’ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ- ਜਲੰਧਰ 'ਚ ਭਰੇ ਬਾਜ਼ਾਰ 'ਚ ਔਰਤਾਂ ਨੇ ਕਰ 'ਤਾ ਵੱਡਾ ਕਾਂਡ, ਹਰਕਤ ਜਾਣ ਹੋਵੋਗੇ ਹੈਰਾਨ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News