ਟਿੱਪਰ ਤੇ ਐਕਟਿਵਾ ਦੀ ਭਿਆਨਕ ਟੱਕਰ ''ਚ ਵਿਅਕਤੀ ਦੀ ਦਰਦਨਾਕ ਮੌਤ

Monday, Oct 07, 2024 - 12:14 PM (IST)

ਟਿੱਪਰ ਤੇ ਐਕਟਿਵਾ ਦੀ ਭਿਆਨਕ ਟੱਕਰ ''ਚ ਵਿਅਕਤੀ ਦੀ ਦਰਦਨਾਕ ਮੌਤ

ਮਾਹਿਲਪੁਰ (ਜਸਵੀਰ)-ਮਾਹਿਲਪੁਰ ਵਿਖੇ ਮੁਖ ਚੌਂਕ ’ਚ ਐਤਵਾਰ ਸਵੇਰੇ ਅਣਪਛਾਤੇ ਟਿੱਪਰ ਦੀ ਲਪੇਟ ਵਿਚ ਆਉਣ ਨਾਲ ਸਕੂਟਰ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦਕਿ ਟਿੱਪਰ ਚਾਲਕ ਟਿੱਪਰ ਲੈ ਕੇ ਫਰਾਰ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਮਲਕੀਤ ਸਿੰਘ (55) ਵਾਸੀ ਮਹਿਮਦੋਵਾਲ ਕਲਾਂ ਥਾਣਾ ਚੱਬੇਵਾਲ ਜੋਕਿ ਇੰਡਸਇਡ ਬੈਂਕ ਮਾਹਿਲਪੁਰ ਵਿਖੇ ਸਕਿਓਰਿਟੀ ਗਾਰਡ ਵਜੋਂ ਕੰਮ ਕਰਦਾ ਸੀ।

ਇਹ ਵੀ ਪੜ੍ਹੋ- ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਲੋਕਾਂ ਦੀ ਹੋਈ ਮੌਤ

PunjabKesari

ਉਹ ਆਪਣੀ ਰਾਤ ਦੀ ਡਿਊਟੀ ਕਰਨ ਤੋਂ ਬਾਅਦ ਕਰੀਬ 5 ਵਜੇ ਆਪਣੇ ਸਕੂਟਰ ਨੰਬਰ ਪੀ. ਬੀ. 07 ਕੇ. 4850 ’ਤੇ ਸਵਾਰ ਹੋ ਕੇ ਵਾਪਸ ਘਰ ਜਾ ਰਿਹਾ ਸੀ। ਜਦੋਂ ਉਹ ਮਾਹਿਲਪੁਰ ਮੁੱਖ ਚੌਂਕ ’ਚ ਪੁੱਜਿਆ ਤਾਂ ਜੇਜੋਂ ਰੋਡ ਪਾਸਿਓਂ ਆਏ ਤੇਜ਼ ਰਫ਼ਤਾਰ ਟਿੱਪਰ ਹੇਠ ਆ ਕੇ ਉਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਐੱਸ. ਐੱਚ. ਓ. ਮਾਹਿਲਪੁਰ ਰਮਨ ਕੁਮਾਰ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਟਿੱਪਰ ਚਾਲਕ ਨੂੰ ਕਾਬੂ ਕਰਨ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁੱਟੇਜ ਚੈੱਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਮੁੜ ਦਹਿਲਿਆ ਪੰਜਾਬ, ਮੋਬਾਇਲ ਸ਼ੋਅਰੂਮ ਖੁੱਲ੍ਹਦੇ ਸਾਰ ਹੀ ਚਲਾ 'ਤੀਆਂ ਤਾਬੜਤੋੜ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News