ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਰੋਸ ਪ੍ਰਦਰਸ਼ਨ
Wednesday, Mar 15, 2023 - 05:18 PM (IST)

ਜਲੰਧਰ (ਸੋਨੂੰ)- ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾ ਨੂੰ ਲੈ ਕੇ ਰੋਸ ਵਜੋਂ ਜਲੰਧਰ ਵਿਖੇ ਬੱਸ ਡਿਪੂ ਵਿਚ ਗੇਟ ਰੈਲੀ ਕਰ ਰੋਸ ਧਰਨਾ ਦਿੱਤਾ ਗਿਆ । ਕੰਟਰੈਕਟ ਮੁਲਾਜ਼ਮ ਜਥੇਬੰਦੀ ਨੇ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਮੰਗ ਰੱਖੀ ਅਤੇ ਆਊਟਸੋਰਸ ਰਾਹੀਂ ਸਰਕਾਰ ਵੱਲੋਂ ਕੀਤੀ ਜਾ ਰਹੀ ਭਰਤੀ ਦਾ ਵਿਰੋਧ ਕੀਤਾ। ਇਸ ਦੇ ਨਾਲ ਹੀ ਇਨ੍ਹਾਂ ਯੂਨੀਅਨ ਆਗੂਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਬੁਲਾਰਿਆਂ ਨੇ ਕਿਹਾ ਕਿ 18 ਤੱਕ ਸਰਕਾਰ ਨੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਲਿਖਤੀ ਚਿੱਠੀ ਜਾਰੀ ਨਾ ਕੀਤੀ ਤਾਂ ਲੰਮੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਕੀਤੀ ਗਈ ਗੇਟ ਰੈਲੀ ਆਮ ਜਨਤਾ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : ਜ਼ਿਮਨੀ ਚੋਣ ਲਈ ਟਿਕਟ ਮਿਲਣ ਮਗਰੋਂ ਜਲੰਧਰ ਪਹੁੰਚਣ 'ਤੇ ਕਰਮਜੀਤ ਕੌਰ ਚੌਧਰੀ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।