ਭ੍ਰਿਸ਼ਟਾਚਾਰ, ਝੂਠ ਤੇ ਜ਼ੁਲਮ ਖ਼ਿਲਾਫ਼ ''ਪੰਜਾਬ ਕੇਸਰੀ'' ਦੀ ਕਲਮ ਨਹੀਂ ਰੁਕੇਗੀ: ਪੰਚ ਸਰਬਜੀਤ ਸਿੰਘ ਮੋਮੀ
Monday, Jan 19, 2026 - 06:38 PM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ)- ਪੰਜਾਬ ਪੰਜਾਬੀਅਤ ਅਤੇ ਰਾਸ਼ਟਰ ਨਿਰਮਾਣ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਦਾਰਾ ਪੰਜਾਬ ਕੇਸਰੀ ਦੀ ਆਵਾਜ਼ ਨੂੰ ਕਿਸੇ ਵੀ ਕੀਮਤ 'ਤੇ ਮੌਜੂਦਾ ਸਰਕਾਰ ਵੱਲੋਂ ਦਬਾਇਆ ਨਹੀਂ ਜਾ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸੀਨੀਅਰ ਮੈਂਬਰ ਪੰਚਾਇਤ ਪਿੰਡ ਮੂਨਕ ਖੁਰਦ, ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ, ਜੀ. ਆਰ. ਡੀ. ਸਿੱਖਿਆ ਸੰਸਥਾਵਾਂ ਟਾਂਡਾ ਦੇ ਮੈਨੇਜਰ ਪੰਚ ਸਰਬਜੀਤ ਸਿੰਘ ਮੋਮੀ ਮੂਨਕਾਂ ਨੇ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰ ਵੱਲੋਂ ਪੰਜਾਬ ਅਦਾਰਾ 'ਪੰਜਾਬ ਕੇਸਰੀ ਗਰੁੱਪ' 'ਤੇ ਕੀਤੀਆਂ ਜਾ ਰਹੀਆਂ ਝੂਠੀਆਂ ਰੇਡਾਂ ਅਤੇ ਕਾਰਵਾਈਆਂ ਪੰਜਾਬ ਕੇਸਰੀ ਗਰੁੱਪ ਤੇ ਉਨ੍ਹਾਂ ਦੇ ਪ੍ਰਬੰਧਕਾਂ 'ਤੇ ਕੋਈ ਅਸਰ ਨਹੀਂ ਹੋਵੇਗਾ ਅਤੇ ਅਦਾਰਾ ਪੰਜਾਬ ਕੇਸਰੀ ਦੀ ਕਲਮ ਇਸੇ ਤਰ੍ਹਾਂ ਹੀ ਝੂਠ ਭ੍ਰਿਸ਼ਟਾਚਾਰ ਖ਼ਿਲਾਫ਼ ਡਟ ਕੇ ਖੜ੍ਹੀ ਰਹੇਗੀ।
ਇਹ ਵੀ ਪੜ੍ਹੋ: ਫਗਵਾੜਾ ਵਿਖੇ ਨੌਜਵਾਨ ਦੀ ਮੌਤ! ਕਮਰੇ 'ਚੋਂ ਇਸ ਹਾਲ 'ਚ ਮਿਲੀ ਜਵਾਨ ਪੁੱਤ ਦੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਨੂੰ ਠੀਕ ਅਤੇ ਸਹੀ ਢੰਗ ਨਾਲ ਚਲਾਉਣ ਦੀ ਬਜਾਏ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਕਰ ਰਹੀ ਹੈ ਜੋਕਿ ਅੱਤ ਨਿੰਦਣਯੋਗ ਵਰਤਾਰਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ਼ਾਰੇ 'ਤੇ ਲੁਧਿਆਣਾ ਸਥਿਤ ਪੰਜਾਬ ਕੇਸਰੀ ਦਾ ਦਫ਼ਤਰ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਬਠਿੰਡਾ ਸਥਿਤ ਪ੍ਰਿੰਟਿਗ ਪ੍ਰੈੱਸ, ਦਫ਼ਤਰ 'ਤੇ ਕੀਤੀ ਘਿਨਾਉਣੀ ਅਤੇ ਝੂਠੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਹਰ ਇਕ ਫਰੰਟ 'ਤੇ ਫੇਲ੍ਹ ਸਾਬਕ ਹੋਈ ਹੈ ਅਤੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਸਰਕਾਰ ਵੱਲੋਂ ਲੋਕਤੰਤਰ ਦੇ ਚੌਥੇ ਥੰਮ੍ਹ 'ਤੇ ਹਮਲਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ 'ਚ ਕਾਟੋ-ਕਲੇਸ਼! ਅੰਦਰੂਨੀ ਗੱਲਾਂ ਆਉਣ ਲੱਗੀਆਂ ਬਾਹਰ, ਸਾਬਕਾ CM ਚੰਨੀ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
