ਪੰਚਾਇਤ ਸੰਮਤੀ ਟਾਂਡਾ ਵੱਲੋਂ ਸਾਲ 2023-24 ਲਈ ਕਰੋੜਾਂ ਰੁਪਏ ਦੇ ਬਜਟ ਨੂੰ ਦਿੱਤੀ ਗਈ ਪ੍ਰਵਾਨਗੀ
Friday, Dec 30, 2022 - 02:14 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪੰਚਾਇਤ ਸੰਮਤੀ ਟਾਂਡਾ ਦੀ ਮੀਟਿੰਗ ਬੀ. ਡੀ. ਪੀ. ਓ. ਦਫ਼ਤਰ ਟਾਂਡਾ ਵਿਚ ਹੋਈ। ਚੇਅਰਮੈਨ ਜਰਨੈਲ ਸਿੰਘ ਜਾਜਾ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਮੁੱਖ ਮਹਿਮਾਨ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਮੌਜੂਦਗੀ ਵਿਚ ਸਮੂਹ ਸੰਮਤੀ ਮੈਂਬਰਾਂ ਸਰਬਸੰਮਤੀ ਨਾਲ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦੇਣ ਦੇ ਨਾਲ ਨਾਲ ਸੰਮਤੀ ਅਤੇ ਮਗਨਰੇਗਾ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ।
ਇਸ ਮੌਕੇ ਸੰਮਤੀ ਮੈਂਬਰਾਂ ਵੱਲੋਂ ਮਗਨਰੇਗਾ ਤਹਿਤ 2023 -24 ਵਰ੍ਹੇ ਲਈ 11 ਕਰੋੜ 90 ਲੱਖ ਰੁਪਏ ਅਤੇ ਪੰਚਾਇਤ ਸੰਮਤੀ ਟਾਂਡਾ ਲਈ 3 ਕਰੋੜ 46 ਲੱਖ 56 ਹਜ਼ਾਰ ਰੁਪਏ ਦਾ ਬਜਟ ਪ੍ਰਵਾਨ ਕੀਤਾ। ਇਸ ਦੇ ਨਾਲ ਹੀ 15ਵੇਂ ਵਿੱਤ ਕਮਿਸ਼ਨ ਅਧੀਨ ਦੇ ਸੰਮਤੀ ਸ਼ੇਅਰ 1 ਕਰੋੜ 35 ਲੱਖ 44 ਹਜ਼ਾਰ ਰੁਪਏ ਜਾਰੀ ਕਰਨ ਲਈ ਪ੍ਰਪੋਜ਼ਲ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਹੀ ਪੰਚਾ ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਦੇ ਬੈਠਣ ਲਈ ਹਾਲ ਦੀ ਉਸਾਰੀ ਲਈ 20 ਲੱਖ ਰੁਪਏ ਦੇ ਬਜਟ ਨੂੰ ਪ੍ਰਵਾਨ ਕੀਤਾ ਗਿਆ। ਇਸ ਦੇ ਨਾਲ ਹੀ ਹੋਰ ਮਤੇ ਵੀ ਪਾਸ ਕੀਤੇ ਗਏ।
ਇਹ ਵੀ ਪੜ੍ਹੋ : ਜਲੰਧਰ: ਸਰਦੀ ਦੇ ਮੌਸਮ ’ਚ ਨਾਜਾਇਜ਼ ਸ਼ਰਾਬ ਦਾ ਬਾਜ਼ਾਰ ‘ਗਰਮ’, ਸਸਤੀ ਮਿਲ ਰਹੀ ਬੋਤਲ
ਇਸ ਮੌਕੇ ਵਿਧਾਇਕ ਰਾਜਾ ਨੇ ਆਖਿਆ ਕਿ ਪਿੰਡ ਦੇ ਬਹੁਪੱਖੀ ਵਿਕਾਸ ਲਈ ਗ੍ਰਾਂਟ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬੀ. ਡੀ. ਪੀ. ਓ. ਬਲਵਿੰਦਰ ਪਾਲ, ਵਾਈਸ ਚੇਅਰਪਰਸਨ ਸੁਧਾ ਵੋਹਰਾ, ਸੁਖਵਿੰਦਰ ਜੀਤ ਸਿੰਘ ਝਾਵਰ, ਦਵਿੰਦਰ ਜੀਤ ਸਿੰਘ ਬੁੱਢੀਪਿੰਡ, ਐੱਸ. ਈ. ਪੀ. ਓ. ਦਲਜੀਤ ਸਿੰਘ, ਸੁਪਰਡੈਂਟ ਇਕਬਾਲ ਸਿੰਘ, ਏ. ਪੀ. ਓ. ਮੋਹਿਤ ਕੁਮਾਰ, ਜਸਦੀਪ ਸਿੰਘ, ਗੁਰਮੀਤ ਸਿੰਘ ਰੱਲ੍ਹਣ, ਹਰਦੀਪ ਸਿੰਘ ਮੋਹਕਮਗੜ, ਕੁਲਵੰਤ ਸਿੰਘ, ਜਸਵੀਰ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਘੁੰਮ ਰਹੇ ਏਜੰਟਾਂ ਦੇ ਦਲਾਲ, ਦੁਬਈ ’ਚ ਕੰਮ ਦਿਵਾਉਣ ਬਹਾਨੇ ਗ਼ਰੀਬ ਕੁੜੀਆਂ ਦੀ ਹੋ ਰਹੀ ਦਲਾਲੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ