ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਚੱਲੀ ਪੰਜ ਤਖ਼ਤ ਤੀਰਥ ਰੇਲ ਗੱਡੀ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ, ਹੋਇਆ ਭਰਵਾਂ ਸਵਾਗਤ

Sunday, Sep 01, 2024 - 02:39 PM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ/ਸੰਧੂ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸਟਰ ਤੋਂ ਸਿੱਖ ਪੰਥ ਦੇ ਪੰਜ ਤਖ਼ਤ ਸਾਹਿਬਾਨਾਂ ਲਈ ਚੱਲੀ ਵਿਸ਼ੇਸ਼ ਤੀਰਥ ਰੇਲ ਗੱਡੀ ਸ੍ਰੀ ਅਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨ ’ਤੇ ਪਹੁੰਚੀ, ਜਿੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਮੈਂਬਰ ਸ੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ, ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਅਤੇ ਸੰਤਾਂ ਮਹਾਂਪੁਰਸ਼ਾਂ ਵੱਲੋਂ ਰੇਲ ਗੱਡੀ ਦਾ ਭਰਵਾਂ ਸਵਾਗਤ ਕੀਤਾ ਗਿਆ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਤੀਰਥ ਯਾਤਰਾ ਜੁੱਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਵਿੱਚ ਚੱਲ ਰਹੀ ਇਸ ਰੇਲ ਗੱਡੀ ਵਿੱਚ ਸੱਚਖੰਡ ਸ੍ਰੀ ਹਜੂਰ ਸਾਹਿਬ ਦੀ ਮਰਿਆਦਾ ਅਨੁਸਾਰ ਘੋੜੇ ਵੀ ਸਵਾਰ ਹਨ। ਇਸ ਸਬੰਧੀ ਗੁਰਦੁਆਰਾ ਸ਼ਹੀਦ ਬਾਬਾ ਭੁਝੰਗ ਸਿੰਘ ਚੈਰੀਟੇਬਲ ਟਰੱਸਟ ਨਾਂਦੇੜ ਦੇ ਪ੍ਰਧਾਨ ਰਵਿੰਦਰ ਸਿੰਘ ਬੁੰਗੇਈ ਨੇ ਦੱਸਿਆ ਕਿ 25 ਅਗਸਤ ਨੂੰ ਸ਼ੁਰੂ ਹੋਈ ਇਸ ਰੇਲ ਯਾਤਰਾ ਵਿਚ 1300 ਯਾਤਰੀ ਸਫ਼ਰ ਕਰ ਰਹੇ ਹਨ ਅਤੇ ਇਹ ਰੇਲ ਯਾਤਰਾ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਫਿਰ ਦਿੱਲੀ ਤੋਂ ਹੁੰਦੀ ਹੋਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੀ ਹੈ, ਜੋਕਿ ਸਰਹੰਦ ਵਿਖੇ ਪੜਾਅ ਕਰਨ ਤੋਂ ਬਾਅਦ 1 ਸਤੰਬਰ ਨੂੰ ਤਖ਼ਤ ਸ੍ਰੀ ਤਲਵੰਡੀ ਸਾਬੋ ਅਤੇ ਫਿਰ 2 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਵੇਗੀ ਅਤੇ ਸ਼ਾਮ ਸਮੇਂ ਉਥੇ ਪਹੁੰਚ ਜਾਵੇਗੀ।

ਇਹ ਵੀ ਪੜ੍ਹੋ-ਅਮਰੀਕਾ ਤੋਂ ਪੰਜਾਬ ਪਰਤੀ 3 ਮਹੀਨਿਆਂ ਦੀ ਗਰਭਵਤੀ ਨੂੰਹ 'ਤੇ ਸਹੁਰਿਆਂ ਨੇ ਢਾਇਆ ਤਸ਼ੱਦਦ, ਢਿੱਡ 'ਚ ਮਾਰੀਆਂ ਲੱਤਾਂ

PunjabKesari

ਉਨ੍ਹਾਂ ਕਿਹਾ ਕਿ ਇਸ ਰੇਲ ਗੱਡੀ ਵਿੱਚ 80 ਫ਼ੀਸਦੀ ਉਹ ਲੋਕ ਹਨ, ਜਿਨ੍ਹਾਂ ਇਨ੍ਹਾਂ ਤਖ਼ਤ ਸਾਹਿਬਾਨ ਦੀ ਕਦੇ ਯਾਤਰਾ ਨਹੀਂ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੀ ਧੰਨਵਾਦ ਕੀਤਾ। ਦੱਸਣਾ ਬਣਦਾ ਹੈ ਕਿ ਰੇਲ ਗੱਡੀ ਦੇ ਆਉਣ ਤੋਂ ਪਹਿਲਾਂ ਰੇਲਵੇ ਸਟੇਸ਼ਨ ਧਾਰਮਿਕ ਰੰਗ ਵਿੱਚ ਰੰਗਿਆ ਗਿਆ ਸੀ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵੱਲੋਂ ਕੀਰਤਨ ਵੀ ਕੀਤਾ ਗਿਆ। ਸ਼ਰਧਾਲੂਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਰੇ ਗੁਰਧਾਮਾਂ ਦੇ ਦਰਸ਼ਨ ਕੀਤੇ ਗਏ।

ਇਸ ਸਬੰਧੀ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਉਹ ਸਿਹਤ ਦੀ ਖ਼ਰਾਬੀ ਕਾਰਨ ਸ੍ਰੀ ਅਨੰਦਪੁਰ ਸਾਹਿਬ ਨਹੀ ਪਹੁੰਚ ਸਕੇ। ਇਸ ਮੌਕੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਤੀਰਥ ਸਿੰਘ, ਮਾਤਾ ਗੁਰਚਰਨ ਕੌਰ, ਭਾਈ ਗੁਰਮੀਤ ਸਿੰਘ, ਰਮਨ ਸਿੰਘ, ਸਾਹਿਬ ਸਿੰਘ ਸੋਢੀ, ਬਾਬਾ ਗੁਰਦੇਵ ਸਿੰਘ, ਮੀਤ ਮੈਨੇਜਰ ਭਾਈ ਜਸਵੀਰ ਸਿੰਘ, ਬੀਬੀ ਬਲਵੀਰ ਕੌਰ, ਬੀਬੀ ਸੁਰਿੰਦਰ ਕੌਰ, ਤੇਜਿੰਦਰ ਕੌਰ, ਸੁਰਿੰਦਰਪਾਲ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਮੇਲੇ ਦੌਰਾਨ ਵੱਡਾ ਹਾਦਸਾ, ਮੱਥਾ ਟੇਕਣ ਆਈ ਬਜ਼ੁਰਗ ਔਰਤ ਦੀ ਤੜਫ਼-ਤੜਫ਼ ਕੇ ਹੋਈ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News