ਨਿੱਜੀ ਸਕੂਲ ਵੱਲੋਂ ਵਧਾਈਆਂ ਫ਼ੀਸਾਂ ਨੂੰ ਲੈ ਕੇ ਮਾਪਿਆਂ ਦਾ ਫੁੱਟਿਆ ਗੁੱਸਾ, ਤਪਦੀ ਧੁੱਪ ''ਚ ਦਿੱਤਾ ਧਰਨਾ

04/29/2021 5:42:55 PM

ਰੂਪਨਗਰ (ਸੱਜਣ ਸੈਣੀ)- ਰੂਪਨਗਰ ਦੇ ਨਿੱਜੀ ਸਕੂਲ ਸੇਂਟ ਕਾਰਮਲ ਦੇ ਵੱਲੋਂ ਵਧਾਈਆਂ ਗਈਆਂ ਫ਼ੀਸਾਂ ਦੇ ਵਿਰੋਧ ਵਿੱਚ ਮਾਪਿਆਂ ਵੱਲੋਂ ਤਪਦੀ ਧੁੱਪ ਵਿੱਚ ਸਕੂਲ ਦੇ ਬਾਹਰ ਧਰਨਾ ਦਿੰਦੇ ਹੋਏ ਜੰਮਕੇ ਨਾਅਰੇਬਾਜੀ ਕੀਤੀ ਗਈ।

ਇਹ ਵੀ ਪੜ੍ਹੋ : ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 1 ਮਈ ਨੂੰ ਪੰਜਾਬ ਭਰ ’ਚ ਗਜ਼ਟਿਡ ਛੁੱਟੀ ਦਾ ਐਲਾਨ

PunjabKesari

ਮਾਪਿਆਂ ਨੇ ਕਿਹਾ ਕਿ ਇਕ ਤਾਂ ਪਹਿਲਾਂ ਹੀ ਕੋਰੋਨਾ ਦੀ ਮਾਰ ਕਾਰਨ ਉਹ ਆਰਥਿਕ ਮੰਦੀ ਦਾ ਸ਼ਿਕਾਰ ਹੋਏ ਹਨ ਅਤੇ ਦੂਜਾ ਸਕੂਲਾਂ ਵੱਲੋਂ ਬਿਨਾਂ ਸਕੂਲ ਖੋਲ੍ਹੇ ਪੂਰੀਆਂ ਫੀਸਾਂ ਮੰਗੀਆਂ ਜਾ ਰਹੀਆਂ ਹਨ, ਜਿਸ ਕਰਕੇ ਮਾਪਿਆਂ ਨੂੰ ਪਰੇਸ਼ਾਨ ਹੋਣਾ ਪੈ ਰਿਹਾ ਹੈ। ਇਸ ਨੂੰ ਲੈ ਕੇ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਅਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜਲਦੀ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਸਕੂਲ ਦੇ ਅੱਗੇ ਪੱਕੇ ਤੌਰ ਤੇ ਧਰਨਾ ਸ਼ੁਰੂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ 'ਚ ਫਿਲਹਾਲ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਵਜ੍ਹਾ

PunjabKesari

ਦੂਜੇ ਪਾਸੇ ਜਦੋਂ ਸੇਂਟ ਕਾਰਮਲ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਦੇ ਨਾਲ ਇਸ ਮਸਲੇ ਉਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਹ ਫ਼ੀਸਾਂ ਮਾਣਯੋਗ ਅਦਾਲਤ ਦੇ ਜਾਰੀ ਕੀਤੇ ਹੁਕਮਾਂ ਦੇ ਅਨੁਸਾਰ ਹੀ ਲੈ ਰਹੇ ਹਨ। 

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਕੈਪਟਨ ਖ਼ਿਲਾਫ਼ ਵਿਧਾਇਕ ਪਰਗਟ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News